ਐੱਸ.ਸੀ/ਬੀ.ਸੀ. ਦੇ ਵਿਦਿਆਰਥੀਆਂ ਦੀਆਂ ਵਧੀਆ ਮੁਸ਼ਕਿਲਾਂ (ਵੀਡੀਓ)

05/23/2018 11:15:18 AM

ਪਟਿਆਲਾ (ਇੰਦਰਜੀਤ ਬਖਸ਼ੀ) - ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਕੁਝ ਗਾਈਡ ਲਾਈਨ ਬਣਾਈਆਂ ਗਈਆਂ ਸਨ, ਜਿਸ 'ਚ ਇਹ ਨਿਰਧਾਰਿਤ ਕੀਤਾ ਗਿਆ ਸੀ ਕਿ ਕਾਲਜ ਪੜ ਰਹੇ ਅਨੁਸੁਚਿਤ ਜਾਤੀਆਂ ਦੇ ਬੱਚਿਆਂ ਦੀ ਫੀਸ, ਜੋ ਪਹਿਲਾਂ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਉਹ ਹੁਣ ਸੂਬੇ ਦੀ ਸਰਕਾਰ ਦੇਵੇਗੀ। ਕੇਂਦਰ ਸਰਕਾਰ ਵੱਲੋਂ ਐੱਸ. ਸੀ/ਬੀ. ਸੀ. ਵਿਦਿਆਰਥੀਆਂ ਨੂੰ ਫੀਸ ਨਾ ਮਿਲਣ 'ਤੇ ਕਾਫੀ ਰੋਸ ਪਾਇਆ ਜਾ ਰਿਹਾ ਹੈ। 
ਐੱਸ. ਸੀ/ਬੀ. ਸੀ. ਦੇ ਵਿਦਿਆਰਥੀਆਂ ਨੇ ਆਪਣੀ ਸ਼ਿਕਾਇਤ ਕਰਦਿਆਂ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੂੰ ਇਕ ਮੰਗ ਪੱਤਰ ਦਿੱਤਾ। ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਥੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਇਸ ਫੈਸਲੇ ਨੇ ਜਿਥੇ ਪੁਰਾਣੇ ਵਿਦਿਆਰਥੀਆਂ ਲਈ ਚਿੰਤਾ ਖੜੀ ਕਰ ਦਿੱਤੀ ਹੈ ਉਥੇ ਹੀ ਨਵੇਂ ਵਿਦਿਆਰਥੀਆਂ ਨੂੰ ਦੋਚਿੱਤੀ 'ਚ ਪਾ ਦਿੱਤਾ ਹੈ।