ਵਿਦਿਅਕ ਅਦਾਰਿਆਂ ’ਤੇ ਐੱਸ. ਸੀ. ਕਮਿਸ਼ਨ ਦੀ ਸਖ਼ਤੀ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ
Monday, Jan 04, 2021 - 05:07 PM (IST)
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਪੱਤਰ ਲਿੱਖ ਕੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸੂਬੇ ਦੇ ਉਨ੍ਹਾਂ ਵਿੱਦਿਅਕ ਅਦਾਰਿਆਂ ਵਿਰੁੱਧ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਜਿਹੜੇ ਅਦਾਰੇ ਐੱਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐੱਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਹੀਂ ਦੇ ਰਹੇ।
ਇਹ ਵੀ ਪੜ੍ਹੋ : ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਵਾਲੇ ਨੌਜਵਾਨਾਂ ’ਤੇ ਪੁਲਸ ਦੀ ਵੱਡੀ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਅਖਬਾਰਾਂ ਅਤੇ ਸ਼ਿਕਾਇਤਾਂ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸੂਬੇ ਦੇ ਕਈ ਵਿੱਦਿਅਕ ਅਦਾਰੇ ਐੱਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐੱਸ. ਸੀ. ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ਼ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਜਿਹੜੇ ਵਿੱਦਿਅਕ ਅਦਾਰਿਆਂ ਵਲੋਂ ਐੱਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਉਨ੍ਹਾਂ ਦੀ ਮਾਨਤਾ ਰੱਦ ਕਰ ਕੇ ਉਨ੍ਹਾਂ ਖ਼ਿਲਾਫ਼ ਐਟ੍ਰੋਸਿਟੀ ਐਕਟ 1989 ਅਧੀਨ ਫ਼ੌਜਦਾਰੀ ਮਾਮਲੇ ਦਰਜ ਕਰਵਾਏ ਜਾਣ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!