ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਕਰਨਗੇ ਸੂਬੇ ਦਾ ਦੌਰਾ

Saturday, Apr 05, 2025 - 10:12 PM (IST)

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਕਰਨਗੇ ਸੂਬੇ ਦਾ ਦੌਰਾ

ਚੰਡੀਗੜ੍ਹ : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ  ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ  2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ.  ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ  ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ਰੋਪੜ ਵਿਖੇ ਅਤੇ 20ਅਪ੍ਰੈਲ 2025 ਨੂੰ ਸੰਗਰੂਰ ਦੇ ਪਾਰੁਲ ਪੈਲੇਸ ਵਿਖੇ ਬੀ.ਆਰ. ਅੰਬੇਡਕਰ ਵੈੱਲਫੇਅਰ ਅਤੇ ਚੈਰੀਟੇਬਲ ਮੰਚ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ  ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। 13ਅਪ੍ਰੈਲ 2025 ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਾਮ ਦੇ ਸਮਾਗਮਾਂ ਵਿੱਚ ਹਾਜ਼ਰੀ ਭਰਕੇ ਜਾਗਰੂਕਤਾ ਅਭਿਆਨ ਜਾਰੀ ਰੱਖਣਗੇ।
ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।


author

DILSHER

Content Editor

Related News