ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ
Monday, Nov 17, 2025 - 11:32 AM (IST)
ਫਗਵਾੜਾ- ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਫਗਵਾੜਾ ਦੇ ਚੱਕ ਹਕੀਮ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਇਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਸ. ਸੀ. ਕਮਿਸ਼ਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੂੰ ਸੋ ਮੋਟੋ ਸੰਮੰਨ ਜਾਰੀ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਸੰਮਨ ਦੀ ਮਿਤੀ 19 ਨਵੰਬਰ ਹੈ, ਜਦਕਿ ਰਾਜਾ ਵੜਿੰਗ ਦੇ ਸੰਮਨ ਦੀ ਮਿਤੀ 20 ਨਵੰਬਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਕੰਮ ਹੈ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕੋਈ ਵੀ ਕੰਮ ਕਰਨ ਵਾਲੇ ਨੂੰ ਤਲਬ ਕਰ ਸਕਦਾ ਹੈ। ਰਾਜਾ ਵੜਿੰਗ ਦੇ ਵਕੀਲ ਆਪਣਾ ਪੱਖ ਰੱਖਣ ਲਈ ਸਮਾਂ ਮੰਗ ਰਹੇ ਹਨ। ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਨੁਮਾਇੰਦਗੀ ਕਰ ਰਹੇ ਵਕੀਲ ਆਪਣਾ ਪੱਖ ਪੇਸ਼ ਕਰਨ ਲਈ ਹੋਰ ਸਮਾਂ ਮੰਗ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 20 ਨਵੰਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਸਬੀਰ ਸਿੰਘ ਗੜ੍ਹੀ ਨੇ ਅੱਗੇ ਕਿਹਾ ਕਿ ਐੱਸ. ਐੱਸ. ਪੀ. ਕਪੂਰਥਲਾ ਤੋਂ ਰਾਜਾ ਵੜਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਉਮੀਦ ਹੈ ਅਤੇ ਉਨ੍ਹਾਂ ਤੋਂ ਵੀ 20 ਤਾਰੀਖ਼ ਤੱਕ ਰਿਪੋਰਟ ਵੀ ਪੇਸ਼ ਕਰਨੀ ਹੋਵੇਗੀ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਸੁਖਬੀਰ ਤੇ ਗੈਂਗਸਟਰਾਂ ਦੇ ਆਪਸੀ ਸੰਬੰਧਾਂ ਦੀ ਜਾਂਚ ਕਰਵਾਏ : ਅਮਨ ਅਰੋੜਾ

ਉਨ੍ਹਾਂ ਦੱਸਿਆ ਕਿ ਪ੍ਰਤਾਪ ਬਾਜਵਾ ਨੂੰ ਲੈ ਕੇ ਸੋ ਮੋਟੋ ਨੋਟਿਸ ਇਸ ਲਈ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਨੇ ਭਾਈ ਜੀਵਨ ਸਿੰਘ ਦਾ ਅਪਮਾਨ ਕੀਤਾ ਸੀ। ਉਨ੍ਹਾਂ ਨੇ ਉਨ੍ਹਾਂ ਦੀ ਫੋਟੋ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਜੋ ਵੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੂਸੁਚਿਤ ਭਾਈਚਾਰੇ ਵਿਰੁੱਧ ਬੋਲਣ ਵਾਲੇ ਕਿਸੇ ਵੀ ਆਗੂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਐੱਸ. ਸੀ. ਕਮਿਸ਼ਨ ਪੰਜਾਬ ਦੇ ਅਨੂਸੁਚਿਤ ਭਾਈਚਾਰੇ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਵਾਲੇ ਵਿਅਕਤੀ ਨੂੰ ਮੁਆਫ਼ ਨਹੀਂ ਕਰੇਗਾ। ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪੁਲਸ ਸਟੇਸ਼ਨ ਨੂੰ ਮਿਲੀ ਧਮਕੀ! ਵਧਾਈ ਗਈ ਸੁਰੱਖਿਆ, ਪੁਲਸ ਫੋਰਸ ਤਾਇਨਾਤ
ਜੇਕਰ ਪੁਲਸ ਰਿਪੋਰਟ ਤਸੱਲੀਬਖ਼ਸ਼ ਨਹੀਂ ਹੈ ਤਾਂ ਰੋਜ਼ਾਨਾ ਰਿਪੋਰਟ ਮੰਗੀ ਜਾਵੇਗੀ
ਉਨ੍ਹਾਂ ਕਿਹਾ ਕਿ ਪੁਲਸ ਤੋਂ ਇਕ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਨੂੰ ਪਿਛਲੇ 10 ਦਿਨਾਂ ਵਿੱਚ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਜਾਵੇਗਾ। ਉਨ੍ਹਾਂ ਨੇ 10 ਨਵੰਬਰ ਨੂੰ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਸੀ। ਅਗਲੀ ਰਿਪੋਰਟ 20 ਨਵੰਬਰ ਨੂੰ ਦੇਣ ਦਾ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਬੂਟਾ ਸਿੰਘ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਜ਼ਰੂਰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੁਲਸ ਕਾਰਵਾਈ ਤਸੱਲੀਬਖਸ਼ ਨਹੀਂ ਹੈ ਤਾਂ ਉਨ੍ਹਾਂ ਤੋਂ ਰੋਜ਼ਾਨਾ ਰਿਪੋਰਟ ਮੰਗੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
