'ਰਵਿਦਾਸ ਭਾਈਚਾਰੇ' ਦੀ ਸਰਕਾਰ ਨੂੰ ਚਿਤਾਵਨੀ, 21 ਨੂੰ ਹੋਵੇਗਾ ਵੱਡਾ ਅੰਦੋਲਨ

08/10/2019 3:11:56 PM

ਲੁਧਿਆਣਾ (ਨਰਿੰਦਰ) : ਦਿੱਲੀ ਸਥਿਤ ਪ੍ਰਾਚੀਨ ਰਵਿਦਾਸ ਮੰਦਰ ਨੂੰ ਤੋੜਨ ਦੀ ਕੋਸ਼ਿਸ਼ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਵੱਡਾ ਅੰਦੋਲਨ ਕੀਤਾ ਜਾਵੇਗਾ। ਇਸ ਘਟਨਾ ਦੇ ਵਿਰੋਧ 'ਚ ਸ਼ਨੀਵਾਰ ਨੂੰ ਵੀ ਪੰਜਾਬ ਦੇ ਲੁਧਿਆਣਾ ਅਤੇ ਫਿਰ ਬਾਅਦ 'ਚ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੰਦਰ ਨੂੰ ਤੋੜਨ ਦੀ ਕੋਸ਼ਿਸ਼ ਕਾਰਨ ਗੁਰੂ ਰਵਿਦਾਸ ਨਾਮਲੇਵਾ ਸੰਗਤ 'ਚ ਰੋਸ ਹੈ ਕਿਉਂਕਿ ਮੰਦਰ ਰਵਿਦਾਸੀਆ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਆਪਣੇ ਧਾਰਮਿਕ ਸਥਾਨ ਨੂੰ ਤੋੜਨ ਦੀ ਕੋਸ਼ਿਸ਼ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਹੁਣ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸੰਤ ਸਮਾਜ ਦੀ ਅਗਵਾਈ 'ਚ ਵੱਡਾ ਅੰਦੋਲਨ ਕੀਤਾ ਜਾਵੇਗਾ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾਵੇਗੀ। 
 

Babita

This news is Content Editor Babita