ਕਿਸਾਨ ਸੰਘਰਸ਼ ’ਚ ਐੱਸ. ਸੀ. ਭਾਈਚਾਰੇ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ : ਢੀਂਡਸਾ

12/29/2020 3:27:23 PM

ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ (ਡੈਮੋ¬ਕ੍ਰੇਟਿਕ) ਦੇ ਐੱਸ. ਸੀ. ਵਿੰਗ ਦੀ ਇਕ ਮੀਟਿੰਗ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ ਸੀ। ਜਿਸ ’ਚ ਐੱਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ, ਜਸਟਿਸ (ਰਿਟਾ.) ਨਿਰਮਲ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਪਾਰਟੀ ਆਗੂ ਸ਼ਾਮਲ ਹੋਏ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੋਰ ਬੱਲ ਦੇਣ ਲਈ ਐੱਸ. ਸੀ. ਭਾਈਚਾਰੇ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਪਾਰਟੀ ਆਗੂਆਂ ਨੂੰ ਕਿਸਾਨ ਅੰਦੋਲਨ ਵਿਚ ਐੱਸ. ਸੀ. ਭਾਈਚਾਰ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿਸਾਨ ਅੰਦੋਲਨ ਵਿਚ ਪੰਜਾਬ ਦੇ ਹਰੇਕ ਵਰਗ ਦੀ ਸ਼ਮੂਲੀਅਤ ਨੇ ਪੂਰਾ ਸੂਬਾ ਇਕਜੁੱਟ ਕਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਪਾਰਟੀ ਵਿਚ ਹਰ ਵਰਗ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਐੱਸ. ਸੀ. ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।

 ਇਹ ਵੀ ਪੜ੍ਹੋ : ਇਤਿਹਾਸ ’ਚ ਪਹਿਲੀ ਵਾਰ ਅੰਨਦਾਤਾ ਦੀ ਹੋਈ ਬੇਧਿਆਨੀ : ਜਾਖੜ 

ਇਸ ਮੌਕੇ ਪਾਰਟੀ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਪਾਰਟੀਆਂ ਵਿਚ ਐੱਸ. ਸੀ. ਵਰਗ ਨੂੰ ਪੂਰਾ ਸਨਮਾਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਰ ਕੇ ਐੱਸ. ਸੀ. ਵਰਗ ਹੁਣ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਢੀਂਡਸਾ ਦਾ ਬੇਦਾਗ ਚਿਹਰਾ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਉਨ੍ਹਾਂ ਦੀਆਂ ਨਜ਼ਰਾਂ ਹੁਣ ਸੁਖਦੇਵ ਸਿੰਘ ਢੀਂਡਸਾ ’ਤੇ ਟਿਕੀਆਂ ਹੋਈਆਂ ਹਨ। ਇਸ ਮੌਕੇ ਮਲਕੀਤ ਸਿੰਘ ਚੰਗਾਲ, ਸੰਦੀਪ ਸਿੰਘ ਰਪਾਲੋਂ, ਵਿਜੈ ਕੁਮਾਰ ਸਾਹਨੀ, ਗਿਆਨ ਸਿੰਘ ਬਾਵਾ, ਮਨਸਾਪੂਰਨ ਸਿੰਘ, ਸਰਬਜੀਤ ਕੌਰ, ਸੂਬੇਦਾਰ ਸੁਰਜੀਤ ਸਿੰਘ, ਲਖਬੀਰ ਸਿੰਘ ਖਾਲਸਾ, ਪ੍ਰਿਥੀਪਾਲ ਸਿੰਘ ਜੋਸ਼, ਹਰੀ ਸਿੰਘ ਸ਼ਾਂਗਾ, ਚੌਧਰੀ ਚਰਨਦਾਸ ਤਲਵੰਡੀ, ਬਿਕਰ ਸਿੰਘ ਨੱਤ, ਬਲਬੀਰ ਸਿੰਘ, ਹਜ਼ਾਰਾ ਸਿੰਘ, ਬੀਰ ਚੰਦ ਸੁਰੀਲਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : 'ਆਮ ਆਦਮੀ ਪਾਰਟੀ' ਦਾ ਐਲਾਨ, ਪੰਜਾਬ 'ਚ 'ਝਾੜੂ' ਦੇ ਨਿਸ਼ਾਨ 'ਤੇ ਲੜੇਗੀ ਸਥਾਨਕ ਚੋਣਾਂ

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

 

 

 

Anuradha

This news is Content Editor Anuradha