ਜ਼ਿਮੀਦਾਰ ਭਾਈਚਾਰੇ ਨੇ SC ਪਰਿਵਾਰਾਂ ਦੀਆਂ ਜਨਾਨੀਆਂ ਦੀ ਕੀਤੀ ਕੁੱਟਮਾਰ (ਤਸਵੀਰਾਂ)

Tuesday, Jan 19, 2021 - 06:36 PM (IST)

ਜ਼ਿਮੀਦਾਰ ਭਾਈਚਾਰੇ ਨੇ SC ਪਰਿਵਾਰਾਂ ਦੀਆਂ ਜਨਾਨੀਆਂ ਦੀ ਕੀਤੀ ਕੁੱਟਮਾਰ (ਤਸਵੀਰਾਂ)

ਜ਼ੀਰਾ (ਸੰਤੀਸ਼) - ਹਲਕਾ ਜ਼ੀਰਾ ਦੇ ਪਿੰਡ ਮਨਸੂਰਵਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਐੱਸ.ਸੀ.ਭਾਈਚਾਰੇ ਦੀਆਂ ਜਨਾਨੀਆਂ ਨਾਲ ਜਿਮੀਂਦਾਰ ਭਾਈਚਾਰੇ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਜੋਤੀ ਪੁੱਤਰੀ ਜਗਸੀਰ ਸਿੰਘ ਵਾਸੀ ਮਨਸੂਰਵਾਲ ਵਲੋਂ ਪੁਲਸ ਨੂੰ ਇੱਕ ਦਰਖ਼ਾਸਤ ਵੀ ਦਿੱਤੀ ਗਈ ਕਿ ਉਸ ਦੇ ਭਰਾ ਅਰਸ਼ਪ੍ਰੀਤ ਸਿੰਘ ਦੀ ਸੁਰਜੀਤ ਸਿੰਘ ਪੁੱਤਰ ਮੱਲ ਸਿੰਘ, ਗੁਰਮੁੱਖ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਕਈ ਹੋਰ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ

PunjabKesari

ਇਸ ਸਬੰਧੀ ਜਦੋਂ ਜੋਤੀ ਦੀ ਮਾਂ ਸਰਬਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਦੁੱਧ ਲੈਣ ਲਈ ਬੁਲਟ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ

PunjabKesari

ਕੁਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਉਸ ਨੂੰ ਗਲੀ ਵਿੱਚ ਘੜੀਸਦੇ ਹੋਏ ਉਸਦੀ ਕੁੱਟਮਾਰ ਕੀਤੀ, ਕਿਉਂਕਿ ਉਨ੍ਹਾਂ ਦੇ ਘਰ ਦੇ ਪਿੱਛੇ ਇਨ੍ਹਾਂ ਦੀ ਹਵੇਲੀ ਹੈ, ਜਿਸ ਵਿਚ ਖੜ੍ਹੇ ਇਨ੍ਹਾਂ ਵਿਅਕਤੀਆਂ ਦੀ ਵੀਡੀਓ ਬਣਾਉਣ ਦੇ ਦੋਸ਼ ਮੇਰੇ ਭਰਾ ਅਰਸ਼ਪ੍ਰੀਤ ਉੱਪਰ ਲਗਾਏ ਜਾ ਰਹੇ ਹਨ। ਇਸੇ ਰੰਜਿਸ਼ ਦੇ ਕਾਰਨ ਉਨ੍ਹਾਂ ਵੱਲੋਂ ਇਸ ਦੀ ਕੁੱਟਮਾਰ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

PunjabKesari

PunjabKesari


author

rajwinder kaur

Content Editor

Related News