ਫਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਲਾਇਆ ਧਰਨਾ
Friday, Jul 27, 2018 - 02:52 PM (IST)
ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐੱਸ. ਸੀ. ਵਿਦਿਆਰਥੀਆਂ ਨੇ ਕਾਲਜ ਵੱਲੋਂ 7000 ਤੋਂ 35000 ਰੁਪਏ ਤੱਕ ਫੀਸ ਲੈਣ ਦੇ ਵਿਰੋਧ 'ਚ ਥਾਣਾ ਸਿਟੀ ਦਾ ਘਿਰਾਓ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਟੂਡੈਂਟ ਯੂਨੀਅਨ ਦੇ ਸਹਿਯੋਗ ਨਾਲ ਉਕਤ ਵਿਦਿਆਰਥੀ ਪਿਛਲੇ ਅੱਠ ਦਿਨਾਂ ਤੋਂ ਕਾਲਜ 'ਚ ਪ੍ਰਦਰਸ਼ਨ ਕਰ ਰਹੇ ਸਨ ਪਰ ਕਾਲਜ ਪ੍ਰਸ਼ਾਸਨ 'ਤੇ ਇਸ ਪ੍ਰਦਰਸ਼ਨ ਦਾ ਕੋਈ ਅਸਰ ਨਾ ਹੋਣ 'ਤੇ ਵਿਦਿਆਰਥੀਆਂ ਨੇ ਸਿਟੀ ਥਾਣੇ ਦਾ ਘਿਰਾਓ ਕਰ ਦਿੱਤਾ।
ਇਸ ਸੰਬੰਧੀ ਜਦੋਂ ਸਰਕਾਰੀ ਬਰਜਿੰਦਰਾ ਕਾਲਜ ਦੇ ਪ੍ਰਿੰਸੀਪਲ ਸਤਨਾਮ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਕਾਲਜ 'ਚ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਫੀਸ ਲਈ ਜਾ ਰਹੀ ਹੈ। ਪ੍ਰਸ਼ਾਸਨ ਤੋਂ ਪ੍ਰੇਸ਼ਾਨ ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਦਾ ਪ੍ਰਸ਼ਾਸਨ ਜਾਣ-ਬੁੱਝ ਕੇ ਐੱਸ. ਸੀ ਵਿਦਿਆਰਥੀਆਂ ਤੋਂ ਫੀਸਾਂ ਵਸੂਲ ਰਿਹਾ ਹੈ ਤੇ ਜਦੋਂ ਤੱਕ ਫੀਸਾਂ ਮੁਆਫ ਕਰਨ ਦੀ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ।
