ਪੰਜਾਬ ਦੇ 3 ਲੱਖ ''ਦਲਿਤ ਵਿਦਿਆਰਥੀਆਂ'' ਨੂੰ ਕਾਲਜਾਂ ''ਚ ਨਹੀਂ ਮਿਲੇਗਾ ''ਦਾਖ਼ਲਾ'', ਜਾਣੋ ਕੀ ਹੈ ਕਾਰਨ
Thursday, Sep 24, 2020 - 08:39 AM (IST)

ਬਠਿੰਡਾ (ਬਲਵਿੰਦਰ) : ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾ ਤੋਂ ਦਲਿਤ ਵਿਦਿਆਰਥੀਆਂ ਦੀ ਸਿੱਖਿਆ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਕੋਈ ਗੰਭੀਰਤਾ ਨਹੀਂ ਦਿਖਾਈ ਗਈ, ਜਿਸ ਕਾਰਨ ਪੰਜਾਬ ਦੇ 1650 ਕਾਲਜ ਅਤੇ ਯੂਨੀਵਰਸਿਟੀਆਂ ਦੀਆਂ 13 ਐਸੋਸੀਏਸ਼ਨਾਂ ਦੀ ਜੁਆਇੰਟ ਐਸੋਸੀਏਸ਼ਨ ‘ਜੈਕ’ ਵਲੋਂ ਬਠਿੰਡਾ ਵਿਖੇ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਦੀ ਰਕਮ ਰਿਲੀਜ਼ ਨਾ ਕੀਤੀ ਗਈ ਤਾਂ ਉਹ ਸੂਬੇ ਦੇ 3 ਲੱਖ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦੇ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 'ਪਟਵਾਰੀਆਂ' ਦੀ ਭਰਤੀ ਲਈ ਆਈ ਵੱਡੀ ਖ਼ਬਰ, ਮਿਲੀ ਹਰੀ ਝੰਡੀ
ਇਸ ਮੌਕੇ ‘ਜੈਕ’ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਕੋ-ਚੇਅਰਮੈਨ ਡਾ. ਅੰਸ਼ੂ ਕਟਾਰੀਆ, ਜਨਰਲ ਸੱਕਤਰ ਐੱਸ. ਐੱਸ. ਚੱਠਾ ਅਤੇ ਸਕੱਤਰ ਰਜਿੰਦਰ ਸਿੰਘ ਧਨੋਆ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2010 ਤੋਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਰਲਰਸ਼ਿਪ ਸਕੀਮ ਚਾਲੂ ਕੀਤੀ ਗਈ ਸੀ, ਜਿਸ ਮੁਤਾਬਕ ਯੋਗ ਐੱਸ. ਸੀ. ਵਿਦਿਆਰਥੀਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਕਰਨਾ ਹੁੰਦਾ ਹੈ।
ਇਹ ਵੀ ਪੜ੍ਹੋ : 'ਸਫ਼ਰ' ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, 14 ਸਪੈਸ਼ਲ 'ਟਰੇਨਾਂ' ਹੋਈਆਂ ਰੱਦ
ਹਰ ਸਾਲ ਲਗਭਗ 3 ਤਿੰਨ ਲੱਖ ਦਲਿਤ ਵਿਦਿਆਰਥੀ ਇਸ ਸਕੀਮ ਦਾ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਨੇ ਸਾਰੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਐੱਸ. ਸੀ. ਵਿਦਿਆਰਥੀਆਂ ਨੂੰ ਬਿਨਾਂ ਫੀਸ ਪੜ੍ਹਾਈ ਕਰਵਾਉਣ। ਪੰਜਾਬ ਦੀਆਂ 1650 ਸੰਸਥਾਵਾਂ ਨੇ 2010 ਤੋਂ ਲਗਾਤਾਰ ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਫੀਸ ਪੜ੍ਹਾਈ ਕਰਵਾਈ, ਜਿਸ ਦੀ ਸਕਾਲਰਸ਼ਿਪ ਕੁਝ ਸਾਲ ਜਾਰੀ ਹੁੰਦੀ ਰਹੀ ਪਰ 2016-17 ਤੋਂ ਹੁਣ ਤੱਕ 1850 ਕਰੋੜ ਰੁਪਿਆ ਸਕਾਲਰਸ਼ਿਪ ਦਾ ਕਾਲਜਾਂ ਨੂੰ ਜਾਰੀ ਹੋਣਾ ਰਹਿੰਦਾ ਹੈ, ਜਿਸ ਕਰ ਕੇ ਪੰਜਾਬ ’ਚ ਅਨੇਕਾਂ ਸੰਸਥਾਵਾਂ ਬੰਦ ਹੋ ਚੁੱਕੀਆਂ ਹਨ ਅਤੇ ਬਹੁਤੀਆਂ ਬੈਂਕ ਡਿਫਾਲਟਰ ਹੋ ਚੁੱਕੀਆਂ ਹਨ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਕਤ ਸੰਸਥਾਵਾਂ ਨੂੰ ਸਕਾਲਰਸ਼ਿਪ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ, ਕਿਉਂਕਿ ਜੇਕਰ ਅਜਿਹਾ ਨਾ ਹੋਇਆ ਤਾਂ 3 ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋ ਜਾਵੇਗਾ।