ਪੰਜਾਬ ਸਰਕਾਰ ਨੇ ਲੱਖਾਂ 'ਦਲਿਤ ਵਿਦਿਆਰਥੀਆਂ' ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਕਰ ਸਕਣਗੇ ਉੱਚ ਪੜ੍ਹਾਈ

Wednesday, Oct 07, 2020 - 09:27 AM (IST)

ਪੰਜਾਬ ਸਰਕਾਰ ਨੇ ਲੱਖਾਂ 'ਦਲਿਤ ਵਿਦਿਆਰਥੀਆਂ' ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਕਰ ਸਕਣਗੇ ਉੱਚ ਪੜ੍ਹਾਈ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦੇ ਹੋਏ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਅਨੁਸੂਚਿਤ ਜਾਤੀਆਂ (ਐਸ. ਸੀ) ਦੇ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਚੰਡੀਗੜ੍ਹ ਜਾਣ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਯੋਜਨਾ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ 'ਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮੁਹੱਈਆ ਕਰੇਗੀ, ਜਿਸ ਤੋਂ ਉਹ ਭਾਰਤ ਸਰਕਾਰ ਵੱਲੋਂ ਵਜ਼ੀਫਾ ਸਕੀਮ ਵਾਪਸ ਲੈਣ ਕਾਰਨ ਵਾਂਝੇ ਰਹਿ ਗਏ ਸਨ।

ਇਹ ਵੀ ਪੜ੍ਹੋ : ਸੀਨੇ ਸੂਲ ਬਣ ਚੁੱਭਦੇ ਸੀ ਪਤੀ ਦੇ ਬੋਲ-ਕਬੋਲ, ਟੁੱਟ ਚੁੱਕੀ ਵਿਆਹੁਤਾ ਨੇ ਖਾਧੀਆਂ ਸਲਫਾਸ ਦੀਆਂ ਗੋਲੀਆਂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਪ੍ਰਕਿਰਿਆ ਅਧੀਨ ਹੈ ਤਾਂ ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਕੋਈ ਵੀ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਪਟਿਆਲਾ 'ਚ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ 'ਤੇ ਇਕ ਵਰਚੂਅਲ ਪ੍ਰੋਗਰਾਮ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀਵੀ ਮੌਜੂਦ ਸਨ।

ਇਹ ਵੀ ਪੜ੍ਹੋ : ਅੰਤਰਜਾਤੀ ਵਿਆਹ ਕਰਨ ਵਾਲੇ ਜੋੜੇ ਨਾਲ ਘਰਦਿਆਂ ਨੇ ਵੈਰ ਕਮਾਇਆ, ਦੋਹਾਂ ਨੂੰ ਵੱਖ ਕਰਨ ਲਈ ਖੇਡੀ ਵੱਡੀ ਚਾਲ

ਰਾਹੁਲ ਗਾਂਧੀ ਨੇ ਕਿਹਾ ਕਿ ਹਰੇਕ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਵੇ।



 


author

Babita

Content Editor

Related News