ਸੁਪਰੀਮ ਕੋਰਟ ਦੇ ਫ਼ੈਸਲੇ ਦਾ ਭਾਜਪਾ ਵੱਲੋਂ ਸਵਾਗਤ, ਕਿਹਾ - PM ਮੋਦੀ ਦੀਆਂ ਦੂਰਅੰਦੇਸ਼ੀ ਨੀਤੀਆਂ 'ਤੇ ਲੱਗੀ ਮੁਹਰ
Monday, Jan 02, 2023 - 07:50 PM (IST)
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੋਦੀ ਸਰਕਾਰ ਦੁਆਰਾ ਲਏ ਗਏ ਨੋਟਬੰਦੀ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਵਾਲੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਬੁਨਿਆਦ ਆਲੋਚਕਾਂ ਨੂੰ ਹਮੇਸ਼ਾ ਲਈ ਚੁੱਪ ਕਰ ਦੇਵੇਗਾ ਅਤੇ ਉਮੀਦ ਹੈ ਕਿ ਉਹ ਹੁਣ ਤੋਂ ਮੋਦੀ ਦੀਆਂ ਦੂਰਦਰਸ਼ੀ ਨੀਤੀਆਂ ਅਤੇ ਪਹਿਲਕਦਮੀਆਂ ਦੀ ਸ਼ਲਾਘਾ ਕਰਨਾ ਸ਼ੁਰੂ ਕਰ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਅਗਲੇ ਹਫ਼ਤੇ ਜਾਣਾ ਸੀ ਵਿਦੇਸ਼, ਪਹਿਲਾਂ ਹੀ ਵਾਪਰ ਗਿਆ ਦਰਦਨਾਕ ਹਾਦਸਾ, ਮੌਤ
ਚੁੱਘ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੂਰਅੰਦੇਸ਼ੀ ਆਰਥਿਕ ਨੀਤੀਆਂ 'ਤੇ ਮੁਹਰ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀਆਂ ਆਰਥਿਕ ਨੀਤੀਆਂ ਨੇ ਭਾਰਤ ਨੂੰ ਦੁਨੀਆਂ ਦੇ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਦੇਸ਼ਾਂ 'ਚੋਂ ਇਕ ਬਣਾ ਦਿੱਤਾ ਹੈ। ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਵੱਧ ਰਹੀ ਅਰਥਵਿਵਸਥਾ ਹੈ।
ਇਹ ਖ਼ਬਰ ਵੀ ਪੜ੍ਹੋ - ਪੇਕੇ ਗਈ ਪਤਨੀ ਨੂੰ ਫ਼ੋਨ ਕਰ ਕੇ ਕਿਹਾ 'ਮੈਂ ਖੁਦਕੁਸ਼ੀ ਕਰ ਰਿਹਾ ਹਾਂ' ਤੇ ਫਾਹੇ ਨਾਲ ਝੂਲ ਗਿਆ ਪਤੀ
ਚੁੱਘ ਨੇ ਕਿਹਾ ਸੁਪਰੀਮ ਕੋਰਟ ਦਾ ਫ਼ੈਸਲਾ ਦੇਸ਼ ਵਿਰੋਧੀ ਤਾਕਤਾਂ ਮੂਹਰੇ ਮੋਦੀ ਸਰਕਾਰ ਦੀ ਨੈਤਿਕ ਜਿੱਤ ਦੀ ਉਦਾਹਰਨ ਹੈ। ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਵਿਕਾਸ ਲਈ ਲਗਨ ਨਾਲ ਕੰਮ ਕਰਦੀ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।