ਅਕਾਲੀ ਦਲ ਨੂੰ ਝਟਕਾ, ਐਸ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Friday, Jan 17, 2020 - 08:10 PM (IST)

ਅਕਾਲੀ ਦਲ ਨੂੰ ਝਟਕਾ, ਐਸ. ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

ਭਵਾਨੀਗੜ੍ਹ,(ਵਿਕਾਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਐਸ. ਸੀ. ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ। ਮੱਟਰਾਂ ਨੇ ਇਹ ਅਸਤੀਫਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੀ ਕੋਰ ਕਮੇਟੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਦੇ ਰੋਸ ਵੱਜੋਂ ਦਿੱਤਾ ਗਿਆ। ਇਸ ਮੌਕੇ ਮੱਟਰਾਂ ਨੇ ਕਿਹਾ ਕਿ ਉਹ ਢੀਂਡਸਾ ਪਰਿਵਾਰ ਨਾਲ ਹਮੇਸ਼ਾ ਡਟ ਕੇ ਖੜੇ ਹਨ।


Related News