ਲੁਧਿਆਣਾ ''ਚ ਪੰਚਾਇਤ ਵਿਭਾਗ ''ਚ 100 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼

Wednesday, Aug 30, 2023 - 02:35 PM (IST)

ਲੁਧਿਆਣਾ ''ਚ ਪੰਚਾਇਤ ਵਿਭਾਗ ''ਚ 100 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼

ਚੰਡੀਗੜ੍ਹ/ਲੁਧਿਆਣਾ- ਪਠਾਨਕੋਟ ਜ਼ਮੀਨ ਘਪਲੇ ਤੋਂ ਬਾਅਦ ਇਕ ਹੋਰ ਘਪਲੇ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਲੁਧਿਆਣਾ ਦੇ 6 ਪਿੰਡਾਂ ਦੇ ਸਰਪੰਚਾਂ ਨੇ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੰਚਾਇਤੀ ਖ਼ਾਤਿਆਂ ਵਿੱਚੋਂ 100 ਕਰੋੜ ਰੁਪਏ ਕੱਢਵਾ ਲਏ ਹਨ। ਇਹ ਮਾਮਲਾ ਗ੍ਰਾਮ ਪੰਚਾਇਤ ਸਲੇਮਪੁਰ, ਸਲਕਿਆਣਾ, ਬੌਂਕਰ ਗੁਜਰਾਨ, ਕਡਿਆਣਾ ਖ਼ੁਰਦ ਅਤੇ ਧਨਾਨਸੂ ਨਾਲ ਸੰਬੰਧਤ ਹੈ। 2016-17 ਅਤੇ 2020-21 ਦੇ ਵਿਚਕਾਰ, ਇਨ੍ਹਾਂ ਪਿੰਡਾਂ ਦੀ ਕੁੱਲ 986 ਏਕੜ ਜ਼ਮੀਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ, ਪੀ. ਐੱਸ. ਆਈ. ਈ. ਸੀ. ਵੱਲੋਂ ਸਾਈਕਲ ਵੈਲੀ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਸੀ।

ਸਾਈਕਲ ਵੈਲੀ ਚੰਡੀਗੜ੍ਹ-ਲੁਧਿਆਣਾ ਹਾਈਵੇਅ ਨਾਲ 100 ਫੁੱਟ ਚੌੜੀ 4-ਲੇਨ 8.5 ਕਿਲੋਮੀਟਰ ਬਾਹਰੀ ਸੜਕ ਨਾਲ ਜੁੜੀ ਹੋਈ ਹੈ। ਜਦੋਂ ਪਿੰਡ ਦੀ ਸਾਂਝੀ ਜ਼ਮੀਨ ਐਕੁਆਇਰ ਕੀਤੀ ਗਈ ਤਾਂ ਪੰਚਾਇਤਾਂ ਨੂੰ 242 ਕਰੋੜ ਰੁਪਏ ਦਾ ਮੁਆਵਜ਼ਾ ਮਿਲਿਆ ਪਰ ਨਿਯਮਾਂ ਦੇ ਉਲਟ ਜਾ ਕੇ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਨੇ ਸਥਾਨਕ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੰਚਾਇਤਾਂ ਦੇ ਖਾਤਿਆਂ ਵਿੱਚੋਂ ਕਰੀਬ 100 ਕਰੋੜ ਰੁਪਏ ਕੱਢਵਾ ਲਏ।

ਇਹ ਵੀ ਪੜ੍ਹੋ- ਰੱਖੜੀ ਮੌਕੇ ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਿੰਡ ਦੀ ਜ਼ਮੀਨ ਐਕਵਾਇਰ ਕਰਨ ਦੇ ਬਦਲੇ ਪ੍ਰਾਪਤ ਹੋਈ ਕੋਈ ਵੀ ਰਕਮ ਜਾਂ ਤਾਂ ਪਿੰਡ ਲਈ ਜ਼ਮੀਨ ਖ਼ਰੀਦਣ ’ਤੇ ਖ਼ਰਚ ਕੀਤੀ ਜਾ ਸਕਦੀ ਹੈ ਜਾਂ ਫਿਰ ਇਹ ਰਕਮ ਫਿਕਸਡ ਡਿਪਾਜ਼ਿਟ ਹੈੱਡ ਤਹਿਤ ਪੰਚਾਇਤ ਦੇ ਖ਼ਾਤੇ ਵਿੱਚ ਜਮ੍ਹਾਂ ਕਰਵਾਈ ਜਾਵੇ। ਸਿਰਫ਼ ਐੱਫ਼ . ਡੀ. ਦੀ ਵਿਆਜ ਦੀ ਰਕਮ ਪਿੰਡ ਦੀ ਭਲਾਈ ਲਈ ਵਰਤੀ ਜਾ ਸਕਦੀ ਹੈ ਅਤੇ ਮੂਲ ਰਕਮ ਅਛੂਤ ਰਹਿੰਦੀ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿਛਲੇ ਹਫ਼ਤੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨੂੰ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਅਧਿਕਾਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਇਹ ‘ਭ੍ਰਿਸ਼ਟ ਅਧਿਕਾਰੀਆਂ’ ਅਤੇ ਸਰਪੰਚਾਂ ਦਾ ਕੰਮ ਹੈ।

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News