ਬਟਾਲਾ-ਕਾਦੀਆਂ ਬੱਸ ਹਾਦਸੇ ਦਾ ਖ਼ੌਫਨਾਕ ਮੰਜ਼ਰ, ਜੇ ਦਿਲ ਮਜ਼ਬੂਤ ਹੈ ਫਿਰ ਹੀ ਦੇਖਣਾ ਇਹ ਤਸਵੀਰਾਂ

Monday, Sep 30, 2024 - 06:25 PM (IST)

ਬਟਾਲਾ-ਕਾਦੀਆਂ ਬੱਸ ਹਾਦਸੇ ਦਾ ਖ਼ੌਫਨਾਕ ਮੰਜ਼ਰ, ਜੇ ਦਿਲ ਮਜ਼ਬੂਤ ਹੈ ਫਿਰ ਹੀ ਦੇਖਣਾ ਇਹ ਤਸਵੀਰਾਂ

ਬਟਾਲਾ : ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ ਹੈ। ਇਕ ਨਿੱਜੀ ਕੰਪਨੀ (ਰਾਜਧਾਨੀ ਨਾਂ) ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 5 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਵਾਲੀ ਘਟਨਾ, ਸਾਰੇ ਪਿੰਡ ਵਿਚ ਪੈ ਗਿਆ ਰੌਲਾ

PunjabKesari

ਮੁੱਖ ਮੰਤਰੀ ਪ੍ਰਗਟਾਇਆ ਦੁੱਖ

ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਭਿਆਨਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਕਿ ਬਟਾਲਾ-ਕਾਦੀਆਂ ਰੋਡ 'ਤੇ ਇਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਅਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਫਸਰ ਮੌਕੇ 'ਤੇ ਹਨ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ। 

ਇਹ ਵੀ ਪੜ੍ਹੋ : ਬਟਾਲਾ-ਕਾਦੀਆਂ ਬੱਸ ਹਾਦਸੇ 'ਤੇ ਮੁੱਖ ਮੰਤਰੀ ਦਾ ਟਵੀਟ, ਅਫ਼ਸਰਾਂ ਨੂੰ ਦਿੱਤੇ ਸਖ਼ਤ ਹੁਕਮ

PunjabKesari

ਵੱਧ ਸਕਦੀ ਹੈ ਮ੍ਰਿਤਕਾਂ ਦੀ ਗਿਣਤੀ

ਪ੍ਰਤੱਖਦਰਸ਼ੀਆਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਅੱਡੇ ਦਾ ਲੈਂਟਰ ਟੁੱਟ ਕੇ ਬੱਸ ਵਿਚ ਜਾ ਵੜਿਆ। ਹਾਦਸੇ ਤੋਂ ਬਾਅਦ ਚੀਕ-ਪੁਕਾਰ ਮਚ ਗਈ ਅਤੇ ਲੋਕਾਂ ਨੂੰ ਪਹਿਲਾਂ ਸਮਝ ਨਹੀਂ ਆਇਆ ਕਿ ਕੀ ਹੋਇਆ ਹੈ। ਜਦੋਂ ਹਾਦਸੇ ਦਾ ਪਤਾ ਲੱਗਾ ਤਾਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤਾ ਗਿਆ। ਜ਼ੋਰਦਾਰ ਟੱਕਰ ਤੋਂ ਬਾਅਦ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

PunjabKesari

ਦੱਸਿਆ ਜਾ ਰਿਹਾ ਹੈ ਕਿ 6 ਲੋਕਾਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ, ਜਿਸ ਕਾਰਣ ਮੌਤਾਂ ਦਾ ਅੰਕੜਾ ਵੱਧ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਦੀ ਡੈੱਡਲਾਈਨ ਖ਼ਤਮ

PunjabKesari

PunjabKesari

ਕੀ ਕਹਿਣਾ ਐੱਸ. ਐੱਸ. ਪੀ.

ਇਸ ਹਾਦਸੇ ਦੀ ਜਾਣਕਾਰੀ ਦਿੰਦਾ ਹੋਏ ਐੱਸ. ਐੱਸ. ਪੀ. ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਦਰਦਨਾਕ ਹਾਦਸੇ ਵਿਚ 4 ਲੋਕ ਮਾਰੇ ਗਏ ਹਨ, ਜਦਕਿ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਕੁਝ ਲੋਕ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

PunjabKesari

PunjabKesari

PunjabKesari

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News