ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ

Wednesday, Feb 25, 2026 - 10:26 AM (IST)

ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਭਾਰਤ ਦੀ ਜਨਗਣਨਾ 2027 ਦੇ ਤਹਿਤ ਮਕਾਨਾਂ ਦੀ ਸੂਚੀ ਤਿਆਰ ਕਰਨ ਤੇ ਸਵੈ-ਗਣਨਾ (ਸੈਲਫ-ਇਨਿਊਮਰੇਸ਼ਨ) ਦੇ ਕੰਮ ਲਈ ਅਧਿਕਾਰਤ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ’ਚ ਸਵੈ-ਗਣਨਾ ਦਾ ਅਮਲ 16 ਅਪ੍ਰੈਲ 2026 ਤੋਂ ਸ਼ੁਰੂ ਹੋਵੇਗਾ, ਜਦੋਂ ਕਿ ਮਕਾਨਾਂ ਦੀ ਸੂਚੀ ਬਣਾਉਣ ਦਾ ਕੰਮ ਮਈ ਮਹੀਨੇ ਦੌਰਾਨ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...

ਇਹ ਫ਼ੈਸਲਾ ਗ੍ਰਹਿ ਮੰਤਰਾਲੇ ਦੇ ਰਜਿਸਟਰਾਰ ਜਨਰਲ ਤੇ ਜਨਗਣਨਾ ਕਮਿਸ਼ਨਰ ਦੇ ਦਫ਼ਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਰੌਸ਼ਨੀ ’ਚ ਲਿਆ ਗਿਆ ਹੈ। ਵੇਰਵਿਆਂ ਅਨੁਸਾਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 7 ਜਨਵਰੀ 2026 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀ ਪਾਲਣਾ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਅਸਾਧਾਰਨ ਗਜ਼ਟ ’ਚ ਮੁੜ ਪ੍ਰਕਾਸ਼ਿਤ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪਿਓ ਦਾ ਕੀਤਾ ਬੇਰਹਿਮੀ ਨਾਲ ਕਤਲ, ਫਿਰ ਮਾਂ ਤੇ ਛੋਟੇ ਭਰਾ...

ਇਸ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਅਪ੍ਰੈਲ 2026 ਤੋਂ 30 ਅਪ੍ਰੈਲ 2026 ਤੱਕ ਚੱਲੇਗੀ। ਇਸ ਤੋਂ ਤੁਰੰਤ ਬਾਅਦ 1 ਮਈ 2026 ਤੋਂ 30 ਮਈ 2026 ਤੱਕ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਮਕਾਨਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਚਲਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News