ਸਰਕਾਰੀ ਸਕੂਲਾਂ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਇਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ

07/29/2023 6:32:05 PM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਹੁਣ 3 ਅਤੇ 4 ਅਗਸਤ ਨੂੰ ਹੋਣਗੀਆਂ। ਪਹਿਲਾਂ ਇਹ ਪ੍ਰੀਖਿਆਵਾਂ 10 ਜੁਲਾਈ ਅਤੇ 11 ਜੁਲਾਈ ਨੂੰ ਹੋਣੀਆਂ ਸਨ, ਪਰ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। 

ਇਹ ਵੀ ਪੜ੍ਹੋ :  'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'

ਸਿੱਖਿਆ ਬੋਰਡ ਦੇ ਉੱਪ-ਸਕੱਤਰ ਮਨਮੀਤ ਸਿੰਘ ਪਟੇਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਇਸ ਪ੍ਰੀਖਿਆ ਨਾਲ ਸਬੰਧਤ ਸੋਧੀ ਹੋਈ ਡੇਟਸ਼ੀਟ ਅਤੇ ਹੋਰ ਵਾਧੂ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦਾ ਸਮਾਂ 3 ਘੰਟੇ ਦਾ ਹੋਵੇਗਾ। ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News