ਸਕਾਲਰਸ਼ਿਪ ਘੁਟਾਲੇ ''ਚ ਇਕੱਲਾ ਮੰਤਰੀ ਨਹੀਂ ਸਗੋਂ ਕੈਪਟਨ ਸਮੇਤ ਗਾਂਧੀ ਪਰਿਵਾਰ ਵੀ ਹਿੱਸੇਦਾਰ : ਸੁਖਬੀਰ

09/04/2020 9:32:52 PM

ਚੰਡੀਗੜ੍ਹ : ਸਕਾਲਰਸ਼ਿਪ ਘੁਟਾਲੇ 'ਤੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕੈਪਟਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨਲਾਇਕੀ ਦੇ ਚੱਲਦਿਆਂ ਹੀ ਗ਼ਰੀਬ ਵਿਦਿਆਰਥੀਆਂ ਦੇ ਪੈਸੇ ਦੀ ਲੁੱਟ ਕੀਤੀ ਗਈ ਹੈ। ਗਾਂਧੀ ਪਰਿਵਾਰ ਨੂੰ ਵੀ ਘੜੀਸਦਿਆਂ ਸੁਖਬੀਰ ਨੇ ਕਿਹਾ ਕਿ ਕਰੋੜਾਂ ਰੁਪਏ ਦੇ ਘੁਟਾਲੇ ਵਿਚ ਇਕੱਲਾ ਸਾਧੂ ਸਿੰਘ ਧਰਮਸੋਤ ਹੀ ਦੋਸ਼ੀ ਨਹੀਂ ਹੈ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਗਾਂਧੀ ਪਰਿਵਾਰ ਵੀ ਇਸ ਦਾ ਹਿੱਸਾ ਹੈ। ਸੁਖਬੀਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੁਟਾਲੇ ਦੇ ਇਲਜ਼ਾਮਾਂ ਵਿਚ ਘਿਰੇ ਸਾਧੂ ਸਿੰਘ ਧਰਮਸੋਤ ਨੂੰ ਫੌਰੀ ਤੌਰ 'ਤੇ ਸਸਪੈਂਡ ਕਰਨ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ :  ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਰਥਿਕ ਅਪਰਾਧ ਵਿੰਗ ਵੱਲੋਂ ਨੋਟਿਸ ਜਾਰੀ

ਅਕਾਲੀ ਦਲ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਕੈਪਟਨ ਪਹਿਲਾਂ ਵਾਂਗ ਹੁਣ ਵੀ ਆਪਣੇ ਮੰਤਰੀ ਨੂੰ ਬਚਾਉਣ ਦੀ ਜਦੋ-ਜਹਿਦ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਆਸ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਜਾਂਚ ਤੋਂ ਬਾਅਦ ਕਲੀਨ ਚਿੱਟ ਦੇ ਦਿੱਤੀ ਜਾਵੇਗੀ। ਪੰਜਾਬ ਦੀ ਜਨਤਾ ਨਾਲ ਵਾਅਦਾ ਕਰਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਮੁੜ ਤੋਂ ਸੱਤਾ 'ਤੇ ਕਾਬਜ਼ ਹੁੰਦਿਆਂ ਹੀ ਕਾਂਗਰਸੀਆਂ ਵਲੋਂ ਕੀਤੇ ਅਜਿਹੇ ਕਈ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਮਲਜ਼ਮਾਂ ਨੂੰ ਸਬਕ ਸਿਖਾਇਆ ਜਾਵੇਗਾ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਜਵਾਬ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਸਮਾਂ ਆਉਣ 'ਤੇ ਕਾਂਗਰਸ ਦੇ ਅਨੇਕਾਂ ਘੁਟਾਲਿਆਂ ਨੂੰ ਉਜਾਗਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਗਿਆਨੀ ਕੇਵਲ ਸਿੰਘ ਦੀ ਦਿੱਲੀ ਕਮੇਟੀ ਨੂੰ ਸੂਲਾਂ ਵਰਗੇ ਬੋਲਾਂ ਵਾਲੀ ਚਿੱਠੀ

Gurminder Singh

This news is Content Editor Gurminder Singh