ਵਜ਼ੀਫਾ ਘਪਲੇ 'ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ 'ਤੇ ਲਿਆ ਸਖ਼ਤ ਐਕਸ਼ਨ
Monday, Jun 05, 2023 - 07:13 PM (IST)
ਜਲੰਧਰ/ਚੰਡੀਗੜ੍ਹ (ਰਮਨਜੀਤ)- ਪੋਸਟ ਮੈਟ੍ਰਿਕ ਸਕੋਲਰਸ਼ਿਪ ਘਪਲਾ ਕਰਨ ਦੇ ਦੋਸ਼ ਵਿਚ ਚਾਰਜਸ਼ੀਟ 2 ਅਧਿਕਾਰੀਆਂ ਉਤੇ ਮਾਨ ਸਰਕਾਰ ਨੇ ਸਖ਼ਤ ਐਕਸ਼ਨ ਲਿਆ ਹੈ। ਸਰਕਾਰ ਨੇ ਰਿਟਾਇਰ ਹੋ ਡਿਪਟੀ ਕੰਟਰੋਲਰ ਫਾਇਨਾਂਸ ਅਤੇ ਅਕਾਊਂਟਸ ਚਰਜੀਤ ਸਿੰਘ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭ ਰੋਕ ਦਿੱਤੇ ਹਨ। ਉਥੇ ਹੀ ਸੇਕਸ਼ਨ ਅਫ਼ਸਰ ਮੁਕੇਸ਼ ਨੂੰ ਬਰਖ਼ਾਸਤ ਕਰਨ ਦੀ ਪੰਜਾਬ ਪਬਲਿਕ ਸਰਵਿਸ ਕੰਪਨੀ (ਪੀ. ਪੀ. ਐੱਸ. ਸੀ.) ਨੂੰ ਸਿਫ਼ਾਰਿਸ਼ ਕੀਤੀ ਹੈ। 63.91 ਕਰੋੜ ਦੇ ਸਕੋਲਰਸ਼ਿਪ ਘਪਲੇ ਵਿੱਚ ਸੈਕਸ਼ਨ ਅਫ਼ਸਰ ਮੁਕੇਸ਼ ਕੁਮਾਰ ਦੇ ਨਾਲ ਰਿਟਾਇਰ ਹੋ ਚੁੱਕੇ ਚਰਨਜੀਤ ਸਿੰਘ ਨੂੰ ਸਾਲ 2021 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਚਾਰਜਸ਼ੀਟ ਕੀਤਾ ਗਿਆ ਸੀ। ਉਸ ਸਮੇਂ ਮੰਤਰਾਲਾ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ। ਬਾਅਦ ਵਿੱਚ ਉਨ੍ਹਾਂ ਦਾ ਮੰਤਰਾਲਾ ਬਦਲ ਦਿੱਤੇ ਜਾਣ ਤੋਂ ਬਾਅਦ ਇਸ ਘੋਟਾਲੇ ਵਿਚ ਦੋਵੇਂ ਅਧਿਕਾਰੀਆਂ ਨੂੰ ਚਾਰਜਸ਼ੀਟ ਰਾਜਕੁਮਾਰ ਵੇਰਕਾ ਨੇ ਕੀਤਾ ਸੀ।
ਇਹ ਵੀ ਪੜ੍ਹੋ-ਠੱਗੀ ਦਾ ਤਰੀਕਾ ਜਾਣ ਹੋਵੇਗੇ ਹੈਰਾਨ, ਫੇਸਬੁੱਕ ’ਤੇ ਪਛਾਣ ਤੋਂ ਬਾਅਦ ਵਿਦੇਸ਼ ਭੇਜਣ ਲਈ ਸਾਜਿਸ਼ ਰਚ ਕੀਤਾ ਫਰਾਡ
ਤਿੰਨ ਸਾਲ ਬਾਅਦ ਸਰਕਾਰ ਨੇ ਲਿਆ ਏਕਸ਼ਨ
ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਵਿੱਚ ਸਕਾਲਰਸ਼ਿਪ ਦੇ ਨਾਮ 'ਤੇ 63.91 ਕਰੋੜ ਰੁਪਏ ਦਾ ਘੋਟਾਲਾ ਸਾਲ 2020 ਵਿੱਚ ਸਾਹਮਣੇ ਆਇਆ ਸੀ। ਇਸ ਦੇ ਬਾਅਦ ਕਾਂਗਰਸ ਸਰਕਾਰ ਨੇ ਮਾਮਲੇ ਦੀ ਜਾਂਚ ਕਰਕੇ ਸਾਲ 2021 ਦੇ ਅੰਤ ਵਿੱਚ ਦੋਸ਼ੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਨੇ ਇਸ ਘੋਟਾਲੇ ਵਿੱਚ 3 ਸਾਲ ਬਾਅਦ ਐਕਸ਼ਨ ਲਿਆ ਹੈ।
ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਸੀ
ਇਸ ਘਪਲੇ ਦੀ ਜਾਂਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਤਤਕਾਲੀ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜਲ ਨੇ ਕੀਤੀ ਸੀ। ਉਨ੍ਹਾਂ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਸੀ ਕਿ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਪ੍ਰਾਈਵੇਟ ਅਦਾਰਿਆਂ ਨੂੰ ਜਾਰੀ ਕੀਤੇ ਗਏ ਸਨ। ਜਦਕਿ ਆਡਿਟ ਕਰਵਾ ਕੇ ਉਨ੍ਹਾਂ ਤੋਂ 8 ਕਰੋੜ ਰੁਪਏ ਵਸੂਲ ਕੀਤੇ ਜਾਣੇ ਸਨ ਪਰ ਇਸ ਘਪਲੇ ਨੂੰ ਛੁਪਾਉਣ ਲਈ ਨਵੇਂ ਆਡਿਟ ਦੇ ਹੁਕਮ ਕਿਸ ਨੇ ਦਿੱਤੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਕਾਰਨ ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ-ਸਟ੍ਰਾਬੇਰੀ ਦੀ ਖੇਤੀ ਕਰਕੇ ਸੁਲਤਾਨਪੁਰ ਲੋਧੀ ਦਾ ਕਿਸਾਨ ਕਮਾ ਰਿਹਾ ਲੱਖਾਂ ਰੁਪਏ, ਬਣਿਆ ਹੋਰਾਂ ਲਈ ਰਾਹ ਦਸੇਰਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani