ਸਰਕਾਰੀ ਸਕੂਲਾਂ 'ਚ ਲਾਗੂ ਵਜ਼ੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਕਰਾਇਆ ਜਾਵੇਗਾ ਵਿਸ਼ੇਸ਼ ਲੈਕਚਰ
Monday, Sep 12, 2022 - 09:00 AM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਇਕ ਵਿਸ਼ੇਸ ਲੈਕਚਰ 13 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਲੈਕਚਰ ਐਜੂਸੈੱਟ ਸਿਸਟਮ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਲੈਕਚਰ ਜ਼ਰੂਰ ਅਟੈਂਡ ਕਰਨ।
ਇਹ ਵੀ ਪੜ੍ਹੋ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ ਹੋਈ ਦੁੱਗਣੀ, ਜਾਣੋ ਕੀ ਬੋਲੇ CEO
ਬੁਲਾਰੇ ਨੇ ਦੱਸਿਆ ਇਸ ਲੈਕਚਰ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਵਜੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ