ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ

Thursday, Sep 17, 2026 - 01:28 AM (IST)

ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਸਕੀਮ ਨਾਲ ਜੋੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦੇ ਮੌਕੇ ਹੋਰ ਮਜ਼ਬੂਤ ਕਰੇਗਾ, ਜੋ ਕਈ-ਕਈ ਪੀੜ੍ਹੀਆਂ ਤੋਂ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਯੋਗ ਵਿਦਿਆਰਥੀਆਂ ਦੇ ਡਾਟੇ ਦੀ ਤੁਰੰਤ ਤਸਦੀਕ ਕਰਕੇ ਹਰ ਯੋਗ ਬੱਚੇ ਦੀ ਵਜ਼ੀਫ਼ੇ ਲਈ ਅਰਜ਼ੀ ਯਕੀਨੀ ਬਣਾਈ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਸਿਰਫ਼ ਜਾਣਕਾਰੀ ਜਾਂ ਪ੍ਰਕਿਰਿਆ ਦੀ ਕਮੀ ਕਾਰਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਸਾਂਪਲਾ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਨੈਸ਼ਨਲ ਐਕਸ਼ਨ ਫਾਰ ਮੈਕੇਨਾਇਜ਼ਡ (NAMASTE)  ਤਹਿਤ ਪ੍ਰਮਾਣਿਤ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲਿਆਂ ਦੇ ਬੱਚਿਆਂ ਨੂੰ ਪ੍ਰੀ-ਮੈਟ੍ਰਿਕ ਵਜ਼ੀਫ਼ਾ ਸਕੀਮ ਨਾਲ ਜੋੜਨ ਲਈ ਕਦਮ ਚੁੱਕਿਆ ਹੈ। ਮੰਤਰਾਲੇ ਵੱਲੋਂ ਯੋਗ ਬੱਚਿਆਂ ਦਾ ਡਾਟਾ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਾਂਝਾ ਕੀਤਾ ਗਿਆ ਹੈ, ਤਾਂ ਜੋ ਯੋਗ ਵਿਦਿਆਰਥੀ ਵਜ਼ੀਫ਼ੇ ਤੋਂ ਵਾਂਝੇ ਨਾ ਰਹਿ ਜਾਣ।

ਇਹ ਵੀ ਪੜ੍ਹੋ : ਵਿਧਾਇਕਾਂ ਵੱਲੋਂ ਅਸਤੀਫਾ ਦੇ ਕੇ ਦੂਜੀ ਪਾਰਟੀ ਤੋਂ ਲੜਨਾ ਲੋਕਤੰਤਰ ਦਾ ਮਜ਼ਾਕ: ਮਦਰਾਸ ਹਾਈ ਕੋਰਟ

ਰਿਪੋਰਟ ਅਨੁਸਾਰ ਹੁਣ ਤੱਕ ਲਗਭਗ 90,000 ਸੀਵਰ ਅਤੇ ਸੈਪਟਿਕ ਟੈਂਕ ਕਰਮਚਾਰੀ ਅਤੇ 2.5 ਲੱਖ ਤੋਂ ਵੱਧ ਕੂੜਾ ਚੁਗਣ ਵਾਲੇ ਪ੍ਰਮਾਣਿਤ ਕੀਤੇ ਜਾ ਚੁੱਕੇ ਹਨ। ਇਸ ਪਹਿਲ ਦਾ ਅਗਲਾ ਪੜਾਅ ਪੇਂਡੂ ਖੇਤਰਾਂ ਅਤੇ ਡਰੇਨ ਸਫ਼ਾਈ ਨਾਲ ਜੁੜੇ ਕਰਮਚਾਰੀਆਂ ਤੱਕ ਵੀ ਵਧਾਇਆ ਜਾ ਰਿਹਾ ਹੈ। ਸਾਂਪਲਾ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਪਰਿਵਾਰ ਦੀ ਅਗਲੀ ਪੀੜ੍ਹੀ ਨੂੰ ਬਿਹਤਰ ਮੌਕੇ ਦੇਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਿੱਤੀ ਸਹਾਇਤਾ ਮਿਲਣ ਨਾਲ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਮਿਲੇਗੀ ਅਤੇ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News