ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ

Tuesday, Feb 04, 2025 - 04:54 PM (IST)

ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਲਈ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਹਨ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ

PunjabKesari

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਕੂਲ ਵਿਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਲੋੜ ਮੁਤਾਬਕ ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਨੂੰ ਸਕੂਲ ਦੀਆਂ ਇਮਾਰਤਾਂ ਦੀ ਨਿਯਮਤ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿਜਲੀ ਦੇ ਉਪਕਰਨ ਅਤੇ ਤਾਰਾਂ ਠੀਕ ਸਥਿਤੀ ਵਿਚ ਹਨ। ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਸਿਖਲਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐੱਫ.ਐੱਮ.ਐੱਸ.) ਪੋਰਟਲ ਦੇ ਈ.ਏ.ਟੀ. ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ 'ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 5 ਤਾਰੀਖ਼ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, ਹਲਚਲ ਵਧੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਸੁਰੱਖਿਅਤ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਲਈ ਸੁਰੱਖਿਅਤ ਮਾਹੌਲ ਤੇ ਢੁਕਵੀਂਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਿਸ਼ਨ 'ਤੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : ਰੱਬ ਦਾ ਕਹਿਰ, ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਨਾਲ ਇਹ ਕੀ ਭਾਣਾ ਵਾਪਰ ਗਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News