ਬਿਆਸ : ਸਕੂਲੀ ਬੱਚਿਆਂ ਦੇ ਮਾਪਿਆਂ ਵਲੋਂ ਦੂਜੇ ਦਿਨ ਵੀ ਸਕੂਲ ਮੂਹਰੇ ਧਰਨਾ ਜਾਰੀ

12/17/2019 4:27:26 PM

ਬਾਬਾ ਬਕਾਲਾ ਸਾਹਿਬ (ਰਾਕੇਸ਼) : ਬੀਤੇ ਦਿਨੀਂ ਬਿਆਸ ਦੇ ਇਕ ਸਕੂਲ ਦੀ ਬੱਚੀ ਨਾਲ ਰੇਪ ਦੇ ਮਾਮਲੇ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸਕੂਲ ਮੂਹਰੇ ਧਰਨਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸੋਮਵਾਰ ਨੂੰ ਵੀ ਬਾਕੀ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਕੂਲ ਮੈਨੇਜਮੈਂਟ ਵਿਰੁੱਧ ਮਾਮਲਾ ਦਰਜ ਕਰਨ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਨੂੰ ਲੈ ਕੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਲਗਾਤਾਰ 7 ਘੰਟੇ ਜਾਮ ਕੀਤਾ ਗਿਆ ਸੀ। ਰਾਹਗੀਰਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸ਼ਨ ਵੱਲੋਂ ਇਹ ਧਰਨਾ ਜੀ. ਟੀ. ਰੋਡ ਤੋਂ ਚੁੱਕ ਕੇ ਸਕੂਲ ਮੂਹਰੇ ਕਰ ਦਿੱਤਾ ਗਿਆ ਸੀ। ਦੇਰ ਸ਼ਾਮ ਤੱਕ ਧਰਨੇ ਨੂੰ ਚੁੱਕ ਲਿਆ ਗਿਆ ਸੀ ਪਰ ਅੱਜ ਦੂਸਰੇ ਦਿਨ ਫਿਰ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਸਹਿਯੋਗੀਆਂ ਵੱਲੋਂ ਧਰਨਾ ਜਾਰੀ ਰੱਖਿਆ ਗਿਆ। ਉਨ੍ਹਾਂ ਦੀ ਮੰਗ ਹੈ ਕਿ ਸਕੂਲ ਦੀ ਮਾਨਤਾ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ, ਦਿਹਾਤੀ ਮਜ਼ਦੂਰ ਸਭਾ, ਸ਼੍ਰੋਮਣੀ ਅਕਾਲੀ ਦਲ, ਸ਼ਿਵ ਸੈਨਾ ਦੇ ਆਗੂਆਂ ਵੱਲੋਂ ਵੀ ਧਰਨੇ ਦੀ ਹਮਾਇਤ ਕੀਤੀ ਗਈ।

ਇਹ ਸੀ ਮਾਮਲਾ
ਬਿਆਸ ਸਥਿਤ ਪ੍ਰਾਈਵੇਟ ਸਕੂਲ 'ਚ ਸ਼ੁੱਕਰਵਾਰ ਨੂੰ 14 ਸਾਲ ਦੇ ਵਿਦਿਆਰਥੀ ਨੇ ਬੱਚੀ ਨਾਲ ਜਬਰ-ਜ਼ਨਾਹ ਕੀਤਾ ਸੀ। ਬੱਚੀ ਦੇ ਰੋਣ 'ਤੇ ਸਕੂਲ ਮੈਨੇਜਮੈਂਟ ਨੇ ਉਸ ਦੇ ਘਰ ਫੋਨ 'ਤੇ ਸੂਚਨਾ ਦਿੱਤੀ ਸੀ। ਫਿਰ ਘਰ ਲਿਆਉਣ ਤੋਂ ਬਾਅਦ ਬੱਚੀ ਨੇ ਮਾਤਾ-ਪਿਤਾ ਨੂੰ ਰੇਪ ਬਾਰੇ ਦੱਸਿਆ। ਉਹ ਮੁੜਦੇ ਪੈਰੀਂ ਸਕੂਲ ਗਏ ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ। ਇਸ ਤੋਂ ਬਾਅਦ ਐੱਸ. ਐੱਸ. ਪੀ. (ਦਿਹਾਤੀ) ਦੇ ਹੁਕਮ 'ਤੇ ਮੁਲਜ਼ਮ ਵਿਦਿਆਰਥੀ 'ਤੇ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਫਿਰ ਉਸ ਨੂੰ ਅਦਾਲਤ ਦੇ ਹੁਕਮ 'ਤੇ ਯੁਵੇਨਾਈਲ ਜੇਲ ਭੇਜ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਸ 'ਤੇ ਦੇਰੀ ਨਾਲ ਕਾਰਵਾਈ ਕਰਨ ਦੇ ਦੋਸ਼ ਲੱਗੇ ਸਨ। ਓਧਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਪਹਿਲਾਂ ਤੋਂ ਯੋਜਨਾ ਬਣਾ ਕੇ ਆਇਆ ਸੀ, ਜਿਸ ਤੋਂ ਬਾਅਦ ਉਸ ਨੇ ਵਾਰਦਾਤ ਕੀਤੀ। ਜਿਸ ਦੇ ਬਾਅਦ ਉੱਘੇ ਪੁਲਸ ਅਧਿਕਾਰੀ ਨੇ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਦਾ ਗਠਨ ਕੀਤਾ ਹੈ।


Anuradha

Content Editor

Related News