ਸਕੂਲਾਂ ਵਿਚ ਛੁੱਟੀਆਂ ਦਰਮਿਆਨ ਵੱਡੀ ਖ਼ਬਰ, ਜਾਰੀ ਹੋਏ ਗਏ ਨਵੇਂ ਹੁਕਮ

Tuesday, Jan 06, 2026 - 10:46 AM (IST)

ਸਕੂਲਾਂ ਵਿਚ ਛੁੱਟੀਆਂ ਦਰਮਿਆਨ ਵੱਡੀ ਖ਼ਬਰ, ਜਾਰੀ ਹੋਏ ਗਏ ਨਵੇਂ ਹੁਕਮ

ਲੁਧਿਆਣਾ (ਵਿੱਕੀ) : ਇਕ ਪਾਸੇ ਜਿੱਥੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉਥੇ ਹੀ ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿੱਦਿਅਕ ਵਰ੍ਹੇ ਲਈ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ, ਪ੍ਰਾਜੈਕਟ ਵਰਕ ਅਤੇ ਇੰਟਰਨਲ ਅਸੈੱਸਮੈਂਟ ਨੂੰ ਲੈ ਕੇ ਨਿਰਦੇਸ਼ ਅਤੇ ਮੁੱਲਾਂਕਣ ਮਾਪਦੰਡ ਜਾਰੀ ਕਰ ਦਿੱਤੇ ਹਨ। ਬੋਰਡ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਪ੍ਰੀਖਿਆਵਾਂ ਦਾ ਸੰਚਾਲਨ ਸਮੇਂ ’ਤੇ ਅਤੇ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਉਣ। ਸੀ. ਬੀ. ਐੱਸ. ਈ. ਵਲੋਂ ਜਾਰੀ ਨੋਟਿਸ ਮੁਤਾਬਕ, ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਸੰਚਾਲਨ ਦੌਰਾਨ ਬੋਰਡ ਵਲੋਂ ਨਿਰਧਾਰਤ ਮਾਪਦੰਡਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ। ਕਲਾਸ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੋਰਡ ਬਾਹਰੀ ਪ੍ਰੀਖਕਾਂ ਦੀ ਨਿਯੁਕਤੀ ਕਰੇਗਾ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਸਕੂਲ ਬਿਨਾਂ ਬਾਹਰੀ ਪ੍ਰੀਖਕ ਦੇ ਪ੍ਰੈਕਟੀਕਲ ਪ੍ਰੀਖਿਆ ਲੈਂਦਾ ਹੈ ਤਾਂ ਉਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਬੋਰਡ ਵਲੋਂ ਔਸਤ ਅੰਕ ਦਿੱਤੇ ਜਾਣਗੇ। ਕਲਾਸ 10ਵੀਂ ਲਈ ਇੰਟਰਨਲ ਅਸੈੱਸਮੈਂਟ ਸਕੂਲ ਪੱਧਰ ’ਤੇ ਹੀ ਕੀਤੀ ਜਾਵੇਗੀ ਪਰ ਇਸ ਦਾ ਰਿਕਾਰਡ ਸੁਰੱਖਿਅਤ ਰੱਖਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਅੰਕਾਂ ਨੂੰ ਅਪਲੋਡ ਕਰਨ ਦੀ ਸਮਾਂ ਹੱਦ

ਬੋਰਡ ਨੇ ਸਕੂਲਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਪ੍ਰੈਕਟੀਕਲ ਪ੍ਰੀਖਿਆ ਅਤੇ ਇੰਟਰਨਲ ਅਸੈੱਸਮੈਂਟ ਦੇ ਅੰਕ ਨਿਰਧਾਰਿਤ ਸਮਾਂ ਹੱਦ ਦੇ ਅੰਦਰ ਹੀ ਅਧਿਕਾਰਤ ਪੋਰਟਲ ’ਤੇ ਅਪਲੋਡ ਕੀਤੇ ਜਾਣੇ ਚਾਹੀਦੇ ਹਨ। ਇਕ ਵਾਰ ਅੰਕ ਅਪਲੋਡ ਹੋਣ ਤੋਂ ਬਾਅਦ ਉਨ੍ਹਾਂ ’ਚ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਸੁਧਾਰ ਸੰਭਵ ਨਹੀਂ ਹੋਵੇਗਾ। ਸਕੂਲਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅੰਕ ਭਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਤਾਂ ਕਿ ਵਿਦਿਆਰਥੀਆਂ ਦਾ ਨਤੀਜਾ ਪ੍ਰਭਾਵਿਤ ਨਾ ਹੋਵੇ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ

ਹਾਜ਼ਰੀ ਅਤੇ ਰਿਕਾਰਡ ਦਾ ਰੱਖ-ਰਖਾਅ

ਨੋਟਿਸ ’ਚ ਇਹ ਵੀ ਕਿਹਾ ਗਿਆ ਹੈ ਕਿ ਪ੍ਰੈਕਟੀਕਲ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ ਹਾਜ਼ਰੀ ਜ਼ਰੂਰੀ ਹੈ। ਜੇਕਰ ਕੋਈ ਵਿਦਿਆਰਥੀ ਬਿਮਾਰੀ ਜਾਂ ਕਿਸੇ ਹੋਰ ਵੈਦ ਕਾਰਨ ਕਰ ਕੇ ਗੈਰ-ਹਾਜ਼ਰ ਰਹਿੰਦਾ ਹੈ ਤਾਂ ਸਕੂਲ ਨੂੰ ਬੋਰਡ ਦੇ ਨਿਯਮਾਂ ਮੁਤਾਬਕ ਰੀ-ਐਗਜ਼ਾਮ ਲੈਣ ਦੀ ਪ੍ਰਕਿਰਿਆ ਦਾ ਪਾਲਣ ਕਰਨਾ ਹੋਵੇਗਾ। ਨਾਲ ਹੀ, ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਸਵੀਰਾਂ ਅਤੇ ਗਰੁੱਪ ਫੋਟੋ ਵੀ ਬੋਰਡ ਦੇ ਅੱਪ ’ਤੇ ਅਪਲੋਡ ਕਰਨੀ ਹੋਵੇਗੀ, ਜਿਸ ਵਿਚ ਵਿਦਿਆਰਥੀ, ਬਾਹਰੀ ਪ੍ਰੀਖਕ ਅਤੇ ਅੰਦਰੂਨੀ ਪ੍ਰੀਖਿਕ ਸਪੱਸ਼ਟ ਰੂਪ ਨਾਲ ਦਿਖਾਈ ਦੇਣ। ਸੀ. ਬੀ. ਐੱਸ. ਈ. ਨੇ ਸਕੂਲਾਂ ਨੂੰ ਵਰਕਸ਼ਾਪਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਣ ਅਤੇ ਸਾਰੇ ਜ਼ਰੂਰੀ ਯੰਤਰਾਂ ਅਤੇ ਰਸਾਇਣਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਪ੍ਰੈਕਟੀਕਲ ਵਿਸ਼ਿਆਂ ਅਤੇ ਪ੍ਰਾਜੈਕਟ ਫਾਈਲਾਂ ਨੂੰ ਸਮਾਂ ਰਹਿੰਦੇ ਤਿਆਰ ਕਰ ਲੈਣ। ਬੋਰਡ ਜਲਦ ਹੀ ਥਿਊਰੀ ਪ੍ਰੀਖਿਆਵਾਂ ਦੇ ਲਈ ਵੀ ਆਖਰੀ ਡੇਟਸ਼ੀਟ ਜਾਰੀ ਕਰ ਸਕਦਾ ਹੈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਆਈ ਨਵੀਂ ਪ੍ਰੇਸ਼ਾਨੀ, ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News