ਸਕੂਲ ਦੇ ਆਨਲਾਈਨ ਪੇਂਟਿੰਗ ਤੇ ਲੇਖ ਮੁਕਾਬਲੇ 13 ਅਗਸਤ ਨੂੰ

08/12/2020 5:50:18 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਨਵੀਆਂ ਤੋਂ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਹੇਠ ਹੁਣ ਵਿਭਾਗ ਵੱਲੋਂ 6ਵੀਂ ਤੋਂ 8ਵੀਂ ਜਮਾਤ ਦੇ ਪੇਂਟਿੰਗ ਮੁਕਾਬਲੇ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਲੇਖ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ 13 ਅਗਸਤ ਨੂੰ 'ਗੰਦਗੀ ਮੁਕਤ ਮੇਰਾ ਭਾਰਤ' ਮੁਹਿੰਮ ਦੇ ਹੇਠ ਕਰਵਾਏ ਜਾ ਰਹੇ ਹਨ। ਕੋਵਿਡ-19 ਦੇ ਮੱਦੇਨਜ਼ਰ ਇਹ ਸਾਰੇ ਮੁਕਾਬਲੇ ਆਨਲਾਈਨ ਹੋਣਗੇ। ਬੁਲਾਰੇ ਅਨੁਸਾਰ ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿਚੋਂ ਪਹਿਲੀਆਂ ਤਿੰਨ ਐਂਟਰੀਆਂ ਦੀ ਜਾਣਕਾਰੀ ਸੂਬਾ ਦਫਤਰ ਨੂੰ ਭੇਜਣ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਭ ਤੋਂ ਵਧੀਆ ਤਿੰਨ ਪੇਂਟਿੰਗਾਂ ਅਤੇ ਤਿੰਨ ਲੇਖ ਵੀ ਹੈੱਡ ਦਫਤਰ ਨੂੰ ਭੇਜਣ ਲਈ ਕਿਹਾ ਗਿਆ ਹੈ।


Gurminder Singh

Content Editor

Related News