ਸਕੂਲਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ, ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ
Wednesday, Jul 09, 2025 - 03:52 PM (IST)

ਮੋਗਾ (ਗੋਪੀ ਰਾਊਕੇ, ਬਿੰਦਾ) : ਜ਼ਿਲੇ ਵਿਚ ਕੁਝ ਪਲੇਅ-ਵੇਅ ਸਕੂਲ ਬਿਨਾਂ ਕਿਸੇ ਰਜਿਸਟ੍ਰੇਸ਼ਨ ਅਣ-ਅਧਿਕਾਰਿਤ ਤਰੀਕੇ ਜਾਂ ਰਿਹਾਇਸ਼ੀ ਇਮਾਰਤਾਂ ਵਿਚ ਬਿਨਾਂ ਕਿਸੇ ਸੁਰੱਖਿਆ ਪ੍ਰਬੰਧਾਂ ਦੇ ਚੱਲ ਰਹੇ ਹਨ, ਜੋ ਕਿ ਬੱਚਿਆਂ ਦੀ ਸੁਰੱਖਿਆ ਲਈ ਬਹੁਤ ਵੱਡਾ ਖਤਰਾ ਹੈ। ਇਸਨੂੰ ਗੰਭੀਰਤਾ ਨਾਲ ਲੈਂਦਿਆ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸੀਨੀਅਰ ਕਪਤਾਨ ਪੁਲਸ ਮੋਗਾ, ਸਮੂਹ ਉਪ ਮੰਡਲ ਮੈਜਿਸਟ੍ਰੇਟਸ, ਜ਼ਿਲਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੋਗਾ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਸੰਸਥਾਵਾਂ (ਨਗਰ ਕੌਂਸਲਾਂ/ਨਗਰ ਪੰਚਾਇਤਾਂ/ਗ੍ਰਾਮ ਪੰਚਾਇਤਾਂ) ਲੋਕਲ ਪੁਲਸ ਦੀ ਸਹਾਇਤਾ ਨਾਲ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਚੱਲ ਰਹੇ ਅਣ-ਰਜਿਸਟਰਡ ਪਲੇਅ-ਵੇਅ ਸਕੂਲ/ਰਿਹਾਇਸ਼ੀ ਇਮਾਰਤਾਂ ਵਿਚ ਚੱਲ ਰਹੇ ਸਕੂਲਾਂ ਦੀ ਸੂਚੀ ਸਮੇਤ ਪਤਾ ਤਿਆਰ ਕਰਨ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
ਉਨ੍ਹਾਂ ਕਿਹਾ ਕਿ ਅਣ-ਰਜਿਸਟਰਡ ਪਲੇਅ ਵੇਅ ਸਕੂਲ/ਰਿਹਾਇਸ਼ੀ ਇਮਾਰਤਾਂ ਵਿਚ ਚੱਲ ਰਹੇ ਸਕੂਲਾਂ ਦੀ ਸੂਚਨਾ ਇਕੱਤਰ ਕਰਕੇ, ਰਜਿਸਟਰਡ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਰੀਖਣ ਵਿਚ ਬੁਨਿਆਦੀ ਢਾਂਚੇ ਦੀ ਪੂਰਤੀ ਅਤੇ ਬੱਚਿਆਂ ਲਈ ਅਨੁਕੂਲ ਸਹੂਲਤਾਂ ਦੀ ਉਪਲਬੱਧਤਾ, ਸੁਰੱਖਿਆ ਨਿਯਮਾਂ ਦੀ ਪਾਲਣਾ ਜਿਸ ਵਿਚ ਫਾਇਰ ਸੇਫ਼ਟੀ, ਸਫਾਈ, ਬਿਲਡਿੰਗ ਸੇਫ਼ਟੀ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਏ.ਸੀ./ਪੱਖੇ ਅਤੇ ਇਮਾਰਤ ਦੀ ਚਾਰ-ਦੀਵਾਰੀ ਆਦਿ, ਭਾਰਤ/ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਪਲੇਅ-ਵੇਅ ਸਕੂਲ ਸਬੰਧੀ ਬਾਲ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ, ਸਟਾਫ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ, ਰਜਿਸਟਰਡ ਪਲੇਅ-ਵੇਅ ਸਕੂਲਾਂ ਵਿਚ ਨੋਟ ਕੀਤੀਆਂ ਗਈਆਂ ਕਮੀਆਂ ਅਤੇ ਸੁਧਾਰਾਤਮਕ ਉਪਾਵਾਂ ਜਾਂ ਕਾਰਵਾਈ ਲਈ ਸਿਫਾਰਸ਼ਾਂ ਆਦਿ ਨੁਕਤੇ ਸ਼ਮਿਲ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਾਰੇ ਸੂਬੇ ਦੇ ਪਟਵਾਰੀ ਬਦਲੇ, ਵੱਡੇ ਪੱਧਰ 'ਤੇ ਹੋਈਆਂ ਬਦਲੀਆਂ
ਉਨ੍ਹਾਂ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨਾਲ ਸਬੰਧਿਤ ਮਾਮਲਾ ਹੋਣ ਕਰ ਕੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤੁਰੰਤ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਰਿਪੋਰਟ ਨਿੱਜੀ ਤੌਰ ’ਤੇ 15 ਜੁਲਾਈ ਨੂੰ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਰਜਿਸਟਰਡ ਜਾਂ ਅਣਰਜਿਸਟਰਡ ਤਰੀਕੇ ਜਾਂ ਰਿਹਾਇਸ਼ੀ ਇਮਾਰਤਾਂ ਵਿਚ ਬਿਨਾਂ ਕਿਸੇ ਸੁਰੱਖਿਆ ਪ੍ਰਬੰਧਾਂ ਜਾਂ ਬੇ-ਨਿਯਮੀਆਂ ਨਾਲ ਕੋਈ ਵੀ ਪਲੇਅ-ਵੇਅ ਸਕੂਲ ਪਾਇਆ ਗਿਆ, ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਡਿਫਾਲਟਰਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ 'ਤੇ ਹੋਣ ਜਾ ਰਿਹਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e