ਪੰਜਾਬ ਦੇ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ! ਸੋਸ਼ਲ ਮੀਡੀਆ ''ਤੇ ਵਾਇਰਲ ਪੋਸਟ ਦੀ ਕੀ ਹੈ ਸੱਚਾਈ
Tuesday, Jan 13, 2026 - 05:42 PM (IST)
ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋਈ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। ਇਹ ਕਥਿਤ ਪੋਸਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਐਕਸ ਅਕਾਊਂਟ ਦੇ ਹਵਾਲੇ ਨਾਲ ਵਾਇਰਲ ਕੀਤੀ ਗਈ ਹੈ, ਜਿਸ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਇਥੇ ਤੁਹਾਨੂੰ ਦੱਸ ਦਈਏ ਕਿ ਫਿਲਹਾਲ ਪੰਜਾਬ ਸਰਕਾਰ ਵੱਲੋਂ ਖ਼ਬਰ ਲਿਖੇ ਜਾਣ ਤਕ ਸਕੂਲਾਂ ਵਿਚ ਕਿਸੇ ਤਰ੍ਹਾਂ ਦੀਆਂ ਛੁੱਟੀਆਂ ਦੀ ਸੂਚਨਾ ਨਹੀਂ ਮਿਲੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਮ ਹੇਠ ਵਾਇਰਲ ਹੋਈ ਇਹ ਪੋਸਟ ਪੂਰੀ ਤਰ੍ਹਾਂ ਫਰਜ਼ੀ ਹੈ।
ਇਹ ਵੀ ਪੜ੍ਹੋ : CM ਮਾਨ ਦੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਪੱਸ਼ਟੀਕਰਨ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
