ਸਾਰੇ ਸਕੂਲਾਂ ਲਈ ਸਖ਼ਤ ਹਦਾਇਤਾਂ ਜਾਰੀ, 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ
Friday, Oct 10, 2025 - 03:18 PM (IST)

ਮਾਲੇਰਕੋਟਲਾ (ਜ਼ਹੂਰ) : ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੇ ਨਿਰਦੇਸ਼ਾਂ ਅਧੀਨ ਜ਼ਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਇਸ ਹਫਤੇ ਦੌਰਾਨ ਮਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੱਧਰੀ ਟੀਮ ਵੱਲੋਂ ਸੋਮਵਾਰ ਤੋਂ ਵੀਰਵਾਰ ਤੱਕ ਕਰੀਬ 105 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 18 ਬੱਸਾਂ ਦੇ ਚਲਾਨ ਜਾਰੀ ਕੀਤੇ ਗਏ। ਚਲਾਨ ਮੁੱਖ ਤੌਰ ’ਤੇ ਫਸਟ ਐਡ ਬਾਕਸ, ਅੱਗ ਬੁਝਾਊ ਯੰਤਰ, ਵਾਹਨ ਟੈਕਸ ਤੇ ਨੰਬਰ ਪਲੇਟ ਆਦਿ ’ਚ ਕਮੀਆਂ ਕਾਰਨ ਕੀਤੇ ਗਏ।
ਇਹ ਵੀ ਪੜ੍ਹੋ : ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦੀ ਮੌਤ 'ਤੇ ਪੰਜਾਬ ਸਰਕਾਰ ਦਾ ਵੱਡਾ ਕਦਮ
ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਪੂਰੀਆਂ ਕੀਤੀਆਂ ਜਾਣ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਪਹਿਲ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ, ਵਿਦਿਆਰਥੀਆਂ ਦੀ ਕਲਾਸ ਲਗਾ ਰਿਹਾ ਸੀ ਅਧਿਆਪਕ
ਉਨ੍ਹਾਂ ਨੇ ਸਾਰੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਹਰ ਬੱਸ ‘ਚ ਲੇਡੀ ਅਟੈਂਡੈਂਟ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ, ਡਰਾਈਵਰਾਂ ਕੋਲ ਪੂਰੇ ਦਸਤਾਵੇਜ਼ ਹੋਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਿਨਾਂ ਕਿਸੇ ਛੋਟ ਦੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਦਾ ਤੁਰੰਤ ਚਲਾਨ ਜਾਰੀ ਕੀਤਾ ਜਾਵੇਗਾ। ਇਸ ਚੈਕਿੰਗ ਟੀਮ ’ਚ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਸ਼ਹਿਨਾਜ ਪ੍ਰਵੀਨ, ਲੀਗਲ ਅਫਸਰ ਬਬੀਤਾ ਕੁਮਾਰੀ, ਬਾਲ ਕੌਂਸਲਰ ਰਵਿੰਦਰ ਕੌਰ ਸੋਸ਼ਲ ਵਰਕਰ ਗੁਰਜੰਟ ਸਿੰਘ, ਟ੍ਰੈਫਿਕ ਇੰਚਾਰਜ ਬਲਬੀਰ ਸਿੰਘ , ਅਧਿਆਪਕ ਮੁਹੰਮਦ ਬਸ਼ੀਰ, ਗੁਰੂਵੀਰ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਦਫਤਰ ਪਰਗਟ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸਟਾਫ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ, ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e