ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੇ 5 ਅਧਿਆਪਕ ਕੋਰੋਨਾ ਪਾਜ਼ੇਟਿਵ
Tuesday, Mar 23, 2021 - 05:34 PM (IST)
ਸਾਦਿਕ (ਪਰਮਜੀਤ) - ਪੰਜਾਬ ਅੰਦਰ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵਧ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਜ਼ਿਲ੍ਹਾ ਫਰੀਦਕੋਟ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਕਾਫ਼ੀ ਘੱਟ ਸੀ ਪਰ ਹੁਣ ਸਾਦਿਕ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੇ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)
ਮਿਲੀ ਜਾਣਕਾਰੀ ਅਨੁਸਾਰ ਇਸ ਸਕੂਲ ਦੇ 32 ਅਧਿਆਪਕਾਂ ਨੇ ਕੋਰੋਨਾ ਦੇ ਸੈਂਪਲ ਦਿੱਤੇ, ਜਿਨ੍ਹਾਂ ਵਿਚੋਂ ਪੰਜ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਕੁਝ ਰਿਪੋਰਟਾਂ ਆਉਣੀਆਂ ਹਾਲੇ ਬਾਕੀ ਹਨ। ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਪ੍ਰੀਖਿਆਵਾਂ ਕੈਂਸਲ ਹੋ ਗਈਆਂ। ਪੇਪਰ ਨਾ ਹੋਣ ਕਾਰਨ ਸਕੂਲ ਦੇ ਵਿਦਿਆਰਥੀ ਸਕੂਲਾਂ ਵਿਚ ਨਹੀਂ ਆ ਰਹੇ, ਜੋ ਚੰਗੀ ਗੱਲ ਹੈ। ਜੇਕਰ ਵਿਦਿਆਰਥੀ ਸਕੂਲ ਆਉਂਦੇ ਤਾਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੋ ਸਕਦੀ ਸੀ ।
ਪੜ੍ਹੋ ਇਹ ਵੀ ਖ਼ਬਰ - ਫਰੀਦਕੋਟ: ਪੁਰਾਣੀ ਰੰਜਿਸ਼ ਕਾਰਨ 3 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਾਤਲਾਨਾ ਹਮਲਾ (ਤਸਵੀਰਾਂ)