ਲੋਪੋਕੇ ਸਕੂਲ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

Wednesday, Mar 10, 2021 - 02:21 PM (IST)

ਲੋਪੋਕੇ ਸਕੂਲ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਲੋਪੋਕੇ (ਸਤਨਾਮ)- ਕੋਰੋਨਾ ਮਹਾਮਾਰੀ ਦਾ ਕਹਿਰ ਇਕ ਵਾਰ ਆਪਣਾ ਜ਼ੋਰ ਵਿਖਾਉਣ ਲੱਗਾ ਹੈ। ਆਲਮ ਇਹ ਹੈ ਕਿ ਰੋਜ਼ਾਨਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਾਧਾ ਹੋ ਰਿਹਾ ਹੈ। ਹੁਣ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੋਪੋਕੇ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ  ਪਾਜ਼ੇਟਿਵ ਆਉਣ ਨਾਲ ਇਲਾਕੇ 'ਚ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਬਲਰਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਸੀ, ਜਿਸ ਵਿਚ ਸਕੂਲ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਕੂਲ ਨੂੰ ਸੈਨੇਟਾਇਜ਼ ਕਰਵਾ ਕੇ ਦੋ ਦਿਨ ਲਈ ਬੰਦ ਕਰ ਦਿੱਤਾ ਗਿਆ।


author

Gurminder Singh

Content Editor

Related News