ਆਸਮਾਨੀ ਬਿਜਲੀ ਡਿੱਗਣ ਕਾਰਨ ਸਕੂਲ ਦਾ ਹੋਇਆ ਨੁਕਸਾਨ

Wednesday, Feb 14, 2018 - 01:32 AM (IST)

ਆਸਮਾਨੀ ਬਿਜਲੀ ਡਿੱਗਣ ਕਾਰਨ ਸਕੂਲ ਦਾ ਹੋਇਆ ਨੁਕਸਾਨ

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਬੀਤੀ ਅੱਧੀ ਰਾਤ ਨੂੰ ਪਏ ਮੀਂਹ ਦੌਰਾਨ ਆਸਮਾਨੀ ਬਿਜਲੀ ਡਿੱਗਣ ਕਾਰਨ ਜ਼ਿਲੇ ਦੇ ਸਰਹੱਦੀ ਪਿੰਡ ਬਾਰੇਕਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਦਾ ਕਾਫੀ ਨੁਕਸਾਨ ਹੋਇਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਨੀਰਜ ਖੰਨਾ ਨੇ ਦੱਸਿਆ ਕਿ ਕਮਰਿਆਂ ਦੀਆਂ ਛੱਤਾਂ ਦੇ ਨਾਲ-ਨਾਲ ਬਿਜਲੀ ਦੇ ਮੀਟਰ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਵੱਖ-ਵੱਖ ਜਮਾਤਾਂ ਵਿਚ ਲੱਗੇ 10 ਪੱਖੇ ਅਤੇ ਬਿਜਲੀ ਦੀਆਂ ਤਾਰਾਂ ਵੀ ਸੜ ਗਈਆਂ ਹਨ। ਉਨ੍ਹਾਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਾਲੂ ਰਾਮ ਨੇ ਦੱਸਿਆ ਕਿ ਕਈ ਥਾਵਾਂ 'ਤੇ ਤਾਂ ਕੰਧਾਂ 'ਚ ਦਰਾੜਾਂ ਆ ਗਈਆਂ ਅਤੇ ਫਰਨੀਚਰ ਦਾ ਵੀ ਨੁਕਸਾਨ ਹੋਇਆ ਹੈ। 


Related News