ਬਟਾਲਾ ''ਚ ਸਕੂਲ ਬਸ ਹਾਦਸੇ ਦੀ ਸ਼ਿਕਾਰ, 1 ਬੱਚੇ ਦੀ ਮੌਤ
Tuesday, Dec 18, 2018 - 06:51 PM (IST)

ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਦੇ ਨੇੜਲੇ ਪਿੰਡ ਭਾਗੋਵਾਲ ਵਿਖੇ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਇਕ ਸਕੂਲ ਬਸ ਭਿਆਨਕ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ 3 ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਦੋ ਬੱਚਿਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਹੈ ਜਦਕਿ ਇਕ ਬੱਚਾ ਬਟਾਲਾ ਦੇ ਹਸਪਤਾਲ 'ਚ ਇਲਾਜ ਅਧੀਨ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਬੱਸ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ, ਇਸ ਦੌਰਾਨ ਜਦੋਂ ਬੱਸ ਪਿੰਡ ਭਾਗੋਵਾਲ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।