ਪੰਜਾਬ ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, 4 ਦੀ ਮੌਤ

Wednesday, May 07, 2025 - 04:12 PM (IST)

ਪੰਜਾਬ ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, 4 ਦੀ ਮੌਤ

ਪਟਿਆਲਾ (ਬਲਜਿੰਦਰ, ਕੰਵਲਜੀਤ) : ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 4 ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਬੱਸ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ। 

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ 'ਚ ਹੋਇਆ ਜ਼ੋਰਦਾਰ ਧਮਾਕਾ, ਫੌਜ ਤੇ ਪੁਲਸ ਮੌਕੇ ’ਤੇ

ਹਾਦਸੇ ਵਿਚ 4 ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 5 ਬੁਰੀ ਤਰ੍ਹਾਂ ਜ਼ਖਮੀ ਹਨ। ਜਿਨ੍ਹਾਂ ਵਿਚੋਂ ਤਿੰਨ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਚੁੱਕੀ ਹੈ। 

 


author

Gurminder Singh

Content Editor

Related News