ਪੰਜਾਬ ''ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
Thursday, Jul 30, 2026 - 12:30 PM (IST)
ਪਾਤੜਾਂ (ਲਾਲ ਸਿੰਘ ਚੋਪੜਾ) : ਵੀਰਵਾਰ ਸਵੇਰੇ ਜਾਖਲ ਰੋਡ 'ਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਸਕੂਲ ਦੀ ਬੱਸ ਨੇ ਮੋਟਰਸਾਈਕਲ 'ਤੇ ਸਕੂਲ ਜਾ ਰਹੇ ਦੋ ਵਿਦਿਆਰਥੀਆਂ ਨੂੰ ਦਰੜ ਦਿੱਤਾ ਹਾਦਸੇ ਵਿਚ ਦੋਵਾਂ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਸਕੂਲੀ ਵਿਦਿਆਰਥੀ ਪਿੰਡ ਹਰਿਆਊ ਕਲਾਂ ਤੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੰਗਾ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਰਵੀਂ ਕਲਾਸ ਵਿਚ ਪੜ੍ਹਦੇ ਸਨ। ਮ੍ਰਿਤਕਾਂ ਦੀ ਪਛਾਣ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਵਜੋਂ ਹੋਈ ਹੈ। ਮੋਹਿਤ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕਰੀਬ 50 ਫੁੱਟ ਦੂਰੀ ਤੱਕ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਘੜੀਸਦੀ ਹੋਈ ਲੈ ਗਈ। ਬੱਸ ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਿਚ ਮੌਕੇ 'ਤੇ ਪਹੁੰਚੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ 25 ਸੀਟਾਂ ਵਾਲੀ ਬੱਸ 45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
ਇਸ ਦੌਰਾਨ ਮੌਕੇ ਪਹੁੰਚੇ ਸਕੂਲ ਪ੍ਰਿੰਸੀਪਲ ਉੱਤੇ ਦੁਰਵਿਵਹਾਰ ਦੇ ਦੋਸ਼ ਵੀ ਲੋਕਾਂ ਵੱਲੋਂ ਲਗਾਏ ਗਏ ਹਨ। ਗੁੱਸੇ ਵਿਚ ਆਏ ਲੋਕਾਂ ਵੱਲੋਂ ਪਾਤੜਾਂ ਜਾਖਲ ਰੋਡ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
