ਵੱਡੀ ਖ਼ਬਰ : ਹੁਸ਼ਿਆਰਪੁਰ ''ਚ ਫਿਰ ਪਲਟੀ ਸਕੂਲੀ ਬੱਸ, ਮਾਸੂਮ ਬੱਚੀ ਦੀ ਮੌਕੇ ''ਤੇ ਹੀ ਮੌਤ (ਵੀਡੀਓ)

Saturday, Jul 16, 2022 - 10:05 AM (IST)

ਚੱਬੇਵਾਲ : ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਸਕੂਲੀ ਬੱਸ ਪਲਟ ਗਈ ਅਤੇ ਇਸ ਹਾਦਸੇ ਦੌਰਾਨ ਇਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਬੱਚੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਚੱਬੇਵਾਲ ਦੇ ਪਿੰਡ ਸਿਸੋਲੀ ਵਿਖੇ ਵਾਪਰਿਆ। ਸਕੂਲੀ ਬੱਸ 10 ਤੋਂ 15 ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਕਿ ਅਚਾਨਕ ਬੱਸ ਪਲਟ ਗਈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੀਆਂ ਸਾਰੀਆਂ ਮੰਡੀਆਂ ਭਲਕੇ ਰਹਿਣਗੀਆਂ ਬੰਦ, ਜਾਣੋ ਕੀ ਹੈ ਕਾਰਨ

ਇਸ ਦੌਰਾਨ ਸਾਢੇ 6 ਸਾਲ ਦੀ ਬੱਚੀ ਜਸਨੂਰ ਕੌਰ ਦੀ ਮੌਤ ਹੋ ਗਈ, ਜੋ ਕਿ ਪਹਿਲੀ ਜਮਾਤ 'ਚ ਪੜ੍ਹਦੀ ਸੀ। ਇਸ ਤੋਂ ਇਲਾਵਾ ਕਈ ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਦੀ ਸੁਰੱਖਿਆ ਮਾਮਲੇ 'ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਦੱਸਿਆ ਜਾ ਰਿਹਾ ਹੈ ਕਿ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਵਿਖੇ ਵੀ ਇਕ ਨਿੱਜੀ ਸਕੂਲ ਦੀ ਬੱਸ ਅਚਾਨਕ ਖੇਤਾਂ 'ਚ ਪਲਟ ਗਈ ਸੀ, ਜਿਸ 'ਚ 2 ਵਿਦਿਆਰਥੀ ਜ਼ਖਮੀ ਹੋ ਗਏ ਸਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News