ਤੜਕਸਾਰ ਪੰਜਾਬ 'ਚ ਵੱਡਾ ਹਾਦਸਾ! ਸਕੂਲ ਬੱਸ 'ਚ ਸਵਾਰ ਵਿਦਿਆਰਥੀ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖ਼ਮੀ

Tuesday, Aug 06, 2024 - 09:24 AM (IST)

ਤੜਕਸਾਰ ਪੰਜਾਬ 'ਚ ਵੱਡਾ ਹਾਦਸਾ! ਸਕੂਲ ਬੱਸ 'ਚ ਸਵਾਰ ਵਿਦਿਆਰਥੀ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖ਼ਮੀ

ਜਗਰਾਓਂ (ਚਹਿਲ): ਜਗਰਾਓਂ ਤੋਂ ਸਵੇਰੇ-ਸਵੇਰੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿਚ 1 ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਖਾੜੇ ਵਾਲਾ ਪੁਲ਼  'ਤੇ ਧਰਨਾ ਲਗਾ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਨੂੰ ਮੇਲਾ ਦਿਖਾ ਕੇ ਲਿਆ ਰਹੀ ਸੀ ਮਾਂ, ਰਾਹ 'ਚ ਜੋ ਉਹ ਹੋਇਆ ਉਹ ਸੋਚਿਆ ਵੀ ਨਾ ਸੀ

ਜਾਣਕਾਰੀ ਮੁਤਾਬਕ ਸਨਮਤੀ ਸਕੂਲ ਜਗਰਾਉਂ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਇਕ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ਨਾਲ ਇਕ ਵਿਦਿਆਰਥੀ ਬੱਸ ਤੋਂ ਬਾਹਰ ਆ ਡਿੱਗਿਆ, ਜਿਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚਾ ਪਹਿਲੀ ਜਮਾਤ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 3 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਦਿੱਲੀ ਵਰਗੇ ਹਾਦਸੇ ਦਾ ਖ਼ਤਰਾ! ਕਈ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਹੋ ਰਿਹੈ ਖਿਲਵਾੜ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਰਿਸ਼ਤੇਦਾਰ ਤੇ ਪਿੰਡਾਂ ਦੇ ਮੋਹਤਬਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉੱਥੇ ਚੀਕ-ਚਿਹਾੜਾ ਮੱਚ ਗਿਆ। ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬੱਸ ਦਾ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨਾਲ ਇੰਨੀ ਵੱਡੀ ਘਟਨਾ ਵਾਪਰ ਜਾਣ ਦੇ ਬਾਵਜੂਦ ਅਜੇ ਤਕ ਸਕੂਲ ਤੋਂ ਕੋਈ ਵੀ ਮੌਕੇ 'ਤੇ ਨਹੀਂ ਪਹੁੰਚਿਆ। ਹਾਦਸੇ ਦੇ ਰੋਸ ਵਜੋਂ ਇਨ੍ਹਾਂ ਲੋਕਾਂ ਵੱਲੋਂ ਅਖਾੜੇ ਵਾਲਾ ਪੁਲ਼ 'ਤੇ ਧਰਨਾ ਲਗਾ ਦਿੱਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News