ਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ 'ਚ ਪਲਟੀ
Thursday, Jul 14, 2022 - 10:24 AM (IST)
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਨੇੜ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ 'ਚ ਪਲਟ ਗਈ। ਇਸ ਬੱਸ 'ਚ 32 ਦੇ ਕਰੀਬ ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਇਕ ਸਕੂਲੀ ਬੱਸ ਜਦੋਂ ਪਿੰਡ ਸ਼ੇਰਗੜ੍ਹ ਤੋਂ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ ਤਾਂ ਹੁਸ਼ਿਆਰਪੁਰ-ਚੰਡੀਗੜ੍ਹ ਰਿੰਗ ਰੋਡ 'ਤੇ ਬੱਸ ਅਚਾਨਕ ਖੇਤਾਂ 'ਚ ਪਲਟ ਗਈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਦਾ ਐਲਾਨ : ਪੰਜਾਬ ’ਚ ਜਲਦ ਲਿਆਂਦੀ ਜਾਵੇਗੀ ਹੈਲਥ ਪਾਲਿਸੀ (ਤਸਵੀਰਾਂ)
ਇਸ ਹਾਦਸੇ ਦੌਰਾਨ 2 ਬੱਚੇ ਜ਼ਖਮੀ ਹੋ ਗਏ। ਹਾਦਸੇ ਮਗਰੋਂ ਸਥਾਨਕ ਲੋਕਾਂ ਅਤੇ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀ ਹੋਏ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਿਆ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ 'ਚ ਨਵਜੋਤ ਸਿੱਧੂ ਦੇ ਸਾਥੀ ਕੈਦੀਆਂ ਨਾਲ ਝਗੜੇ 'ਤੇ ਜੇਲ੍ਹ ਮੰਤਰੀ ਨੇ ਆਖੀ ਇਹ ਗੱਲ
ਜਦੋਂ ਇਸ ਬਾਰੇ ਬੱਸ ਚਾਲਕ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਸਕੂਟਰ ਸਵਾਰ ਨੂੰ ਬਚਾਉਣ ਦੇ ਚੱਕਰ 'ਚ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪਿਆਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ