ਖਰੜ 'ਚ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਤੇਜ਼ ਰਫਤਾਰੀ ਬਣੀ ਕਾਰਨ

Monday, Mar 02, 2020 - 11:49 AM (IST)

ਖਰੜ (ਰਣਬੀਰ, ਅਮਰਦੀਪ) : ਖਰੜ ਦੇ ਨੇੜੇ ਪਿੰਡ ਮੱਛਲੀ ਕਲਾਂ 'ਚ ਇਕ ਸਕੂਲੀ ਬੱਸ ਦੇ ਖੇਤਾਂ 'ਚ ਪਲਟਣ ਦੀ ਖਬਰ ਮਿਲੀ ਹੈ। ਇਸ ਹਾਦਸੇ ਦੌਰਾਨ ਬੱਸ 'ਚ ਸਵਾਰ ਬੱਚੇ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਅਕਾਲ ਅਕੈਡਮੀ ਚੁੰਨੀ ਕਲਾਂ ਸਕੂਲ ਦੀ ਬੱਸ 'ਚ ਸਮਰੱਥਾ ਤੋਂ ਜ਼ਿਆਦਾ ਬੱਚੇ ਬਿਠਾਏ ਗਏ ਸਨ, ਜਿਨ੍ਹਾ ਦੀ ਗਿਣਤੀ 50 ਤੋਂ ਉੱਪਰ ਦੱਸੀ ਜਾ ਰਹੀ ਹੈ।

PunjabKesari

ਬੱਸ ਤੇਜ਼ ਰਫਤਾਰ ਹੋਣ ਕਾਰਨ ਇਹ ਆਪਣਾ ਸੰਤੁਲਨ ਖੋਹ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਖੇਤਾਂ 'ਚ ਪਲਟ ਗਈ, ਜਿਸ ਦੌਰਾਨ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੇ ਤੁਰੰਤ ਬਾਅਦ ਬੱਚਿਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ।

ਜ਼ਖਮੀਂ ਬੱਚਿਆਂ 'ਚੋਂ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਸਕੂਲ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


Babita

Content Editor

Related News