ਪੰਜਾਬ ''ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ
Monday, Jan 13, 2025 - 12:26 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ ਵਿਖੇ ਸਕੂਲ ਬੱਸ ਅਤੇ ਇਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖ਼ਮੀ ਹੋ ਗਏ ਜਦਕਿ ਬੱਸ ਵਿੱਚ ਸਫ਼ਰ ਕਰ ਰਹੇ ਸਾਰੇ ਬੱਚੇ ਸੁਰੱਖਿਅਤ ਦੱਸੇ ਜਾ ਰਹੇ ਹਨ। ਬੱਚਿਆਂ ਨੂੰ ਕਿਸੇ ਹੋਰ ਗੱਡੀ ਵਿੱਚ ਸਕੂਲ ਲਿਜਾਇਆ ਗਿਆ। ਹਾਦਸੇ ਤੋਂ ਬਾਅਦ ਸੜਕ 'ਤੇ ਕੁਝ ਦੇਰ ਲਈ ਟ੍ਰੈਫਿਕ ਜਾਮ ਰਿਹਾ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੁਲਤਾਨਪੁਰ ਲੋਧੀ ਰੋਡ 'ਤੇ ਪਿੰਡ ਢੁੱਡੀਆਂਵਾਲ ਨੇੜੇ ਵਾਪਰਿਆ। ਕਾਰ ਚਾਲਕ ਨਵੀਨ ਚਾਹਲ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਦਕਿ ਸਕੂਲ ਬੱਸ ਡਰਾਈਵਰ ਕਰਨੈਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਕਰੀਬ 15 ਤੋਂ 20 ਬੱਚੇ ਸਵਾਰ ਸਨ, ਜੋ ਸੁਰੱਖਿਅਤ ਹਨ। ਕਾਰ ਚਾਲਕ ਨੂੰ ਤੁਰੰਤ ਆਰ. ਸੀ. ਐੱਫ਼. ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਖ਼ੂਹ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਮੰਗੇਤਰ ਨੇ ਖੋਲ੍ਹਿਆ ਵੱਡਾ ਰਾਜ਼
ਉਥੇ ਹੀ ਸੜਕ ਸੁਰੱਖਿਆ ਫ਼ੋਰਸ ਦੇ ਇੰਚਾਰਜ ਏ. ਐੱਸ. ਆਈ. ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਦੇ ਕਿਨਾਰੇ ਲਿਜਾਇਆ ਗਿਆ ਹੈ। ਮੌਕੇ ਉਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e