ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ ਦਾ ਨੋਟਿਸ

Friday, Jul 03, 2026 - 02:50 PM (IST)

ਸਕੂਲੀ ਬੱਸਾਂ ਦੀ ਚੈਕਿੰਗ; ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ 15 ਦਿਨਾਂ ਦਾ ਨੋਟਿਸ

ਮਾਲੇਰਕੋਟਲਾ (ਜ਼ਹੂਰ, ਅਖਿਲੇਸ਼, ਸਵਾਤੀ)- ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ’ਚ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਅਤੇ ਏ.ਆਰ.ਟੀ.ਓ. ਸ਼ਹਿਨਾਜ਼ ਪ੍ਰਵੀਨ ਨੇ ਦੱਸਿਆ ਕਿ ਸਕੂਲੀ ਵਾਹਨਾਂ ਵਿਚ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਬੱਚਿਆਂ ਦੀ ਜਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਸਕੂਲੀ ਬੱਸਾਂ ’ਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਜਾਂ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ ਦੇ ਅੰਦਰ-ਅੰਦਰ ਇਹ ਕਮੀਆਂ ਦੂਰ ਕਰਨ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ’ਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਹਰਭਜਨ ਸਿੰਘ ਟ੍ਰੈਫਿਕ ਪੁਲਿਸ ਵਿਭਾਗ, ਲੀਗਲ ਅਫਸਰ ਬਬੀਤਾ ਕੁਮਾਰੀ, ਆਊਟਰੀਚ ਵਰਕਰ ਕਰਮਵੀਰ ਕੌਰ, ਸੋਸ਼ਲ ਵਰਕਰ ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਵੀ ਹਾਜ਼ਰ ਸਨ।


author

Anmol Tagra

Content Editor

Related News