ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Sunday, Feb 28, 2021 - 06:24 PM (IST)

ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਖੇਮਕਰਨ/ਵਲਟੋਹਾ (ਜ.ਬ): ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ’ਚ ਅੱਜ ਦੁਪਹਿਰੇ ਇਕ ਨਿੱਜੀ ਸਕੂਲ ਵਿਖੇ ਨਰਸਰੀ ਜਮਾਤ ’ਚ ਪੜ੍ਹਦੇ ਬੱਚੇ ਮਹਿਤਾਬ ਸਿੰਘ (6) ਪੁੱਤਰ ਸਰਵਨ ਸਿੰਘ ਦੀ ਸਕੂਲ ਤੋਂ ਵਾਪਸੀ ਸਮੇਂ ਸਕੂਲ ਦੀ ਵੈਨ ਹੇਠ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਇਕਲੌਤਾ ਮੁੰਡਾ ਦੋ ਭੈਣਾਂ ਦਾ ਭਰਾ ਸੀ, ਜਿਸ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ:  ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ

PunjabKesari

ਉੱਥੇ ਹੀ ਇਸ ਹਾਦਸੇ ’ਚ ਇਕ ਹੋਰ ਬੱਚਾ ਗੁਰਨੂਰ ਸਿੰਘ (6) ਪੁੱਤਰ ਅਵਤਾਰ ਸਿੰਘ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਮੁਤਾਬਕ ਸਕੂਲ ਵੈਨ ਪਿੰਡ ਦੀ ਹੈ ਅਤੇ ਉਸ ਦੀ ਹਾਲਤ ਚੰਗੀ ਨਹੀਂ ਹੈ। ਚਾਲਕ ਨੂੰ ਵਾਰ-ਵਾਰ ਕਹਿਣ ’ਤੇ ਵੀ ਵੈਨ ਨੂੰ ਠੀਕ ਨਹੀਂ ਕਰਵਾਇਆ ਗਿਆ। ਫ਼ਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕਾਨੂੰਨੀ ਕਾਰਵਾਈ ਅਜੇ ਤੱਕ ਨਹੀਂ ਸੀ ਹੋਈ।

ਇਹ ਵੀ ਪੜ੍ਹੋ  ਬਰਨਾਲਾ ’ਚ 22 ਸਾਲਾ ਕੁੜੀ ਨਾਲ 8 ਮਹੀਨਿਆਂ ਤੱਕ ਹੁੰਦਾ ਰਿਹੈ ਜਬਰ-ਜ਼ਿਨਾਹ, 3 ਥਾਣੇਦਾਰ ਸਸਪੈਂਡ


author

Shyna

Content Editor

Related News