ਪੰਜਾਬ ''ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ, ਤੋੜਨੇ ਪਏ ਸ਼ੀਸ਼ੇ

Saturday, Aug 22, 2026 - 03:28 PM (IST)

ਪੰਜਾਬ ''ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ, ਤੋੜਨੇ ਪਏ ਸ਼ੀਸ਼ੇ

ਬਠਿੰਡਾ (ਵਿਜੈ ਵਰਮਾ) : ਸਥਾਨਕ ਬੀਬੀਵਾਲਾ ਰੋਡ ’ਤੇ ਸ਼ਨੀਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਟਲ ਗਿਆ, ਜਦੋਂ ਕਰੀਬ 35 ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇੰਜਣ ਵਿੱਚੋਂ ਧੂੰਆਂ ਨਿਕਲਦੇ ਹੀ ਬੱਸ 'ਚ ਬੈਠੇ ਬੱਚਿਆਂ 'ਚ ਚੀਕ-ਪੁਕਾਰ ਅਤੇ ਹਫੜਾ-ਦਫੜੀ ਮਚ ਗਈ। ਚਾਲਕ ਬੱਬੂ ਨੇ ਸੂਝ-ਬੂਝ ਦਿਖਾਉਂਦਿਆਂ ਤੁਰੰਤ ਬੱਸ ਸੜਕ ਕਿਨਾਰੇ ਰੋਕ ਦਿੱਤੀ ਅਤੇ ਬੱਚਿਆਂ ਨੂੰ ਪਿੱਛੇ ਵੱਲ ਜਾਣ ਲਈ ਕਿਹਾ। ਬੱਸ ਰੁਕਦੇ ਹੀ ਅੱਗ ਤੇਜ਼ੀ ਨਾਲ ਫੈਲਣ ਲੱਗੀ ਅਤੇ ਦੇਖਦੇ ਹੀ ਦੇਖਦੇ ਧੂੰਆਂ ਬੱਸ ਦੇ ਅੰਦਰ ਭਰ ਗਿਆ। ਹਾਲਾਤ ਵਿਗੜਦੇ ਦੇਖ ਮੌਕੇ ’ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬਾਹਰ ਕੱਢਣ ਲਈ ਮੋਰਚਾ ਸੰਭਾਲ ਲਿਆ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਉਨ੍ਹਾਂ ਦੀ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਨੇੜੇ ਇੱਕ ਕਮਰੇ 'ਚ ਬਿਠਾਇਆ। ਧੂੰਆਂ ਇੰਨਾ ਜ਼ਿਆਦਾ ਸੀ ਕਿ ਬੱਚਿਆਂ ਨੂੰ ਬਾਹਰ ਕੱਢਣ 'ਚ ਵੀ ਮੁਸ਼ਕਲ ਆ ਰਹੀ ਸੀ। ਲੋਕਾਂ ਨੇ ਬੱਸ ਦੇ ਸ਼ੀਸ਼ੇ ਤੱਕ ਤੋੜ ਦਿੱਤੇ, ਤਾਂ ਜੋ ਅੰਦਰ ਭਰਿਆ ਧੂੰਆਂ ਬਾਹਰ ਨਿਕਲ ਸਕੇ। ਚਾਲਕ ਨੇ ਵੀ ਅੱਗ ਬੁਝਾਊ ਯੰਤਰ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਆਸ-ਪਾਸ ਦੇ ਦੁਕਾਨਦਾਰ ਵੀ ਤੁਰੰਤ ਆਪਣੇ ਅੱਗ ਬੁਝਾਊ ਸਿਲੰਡਰ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣ 'ਚਚ ਮਦਦ ਕੀਤੀ।

ਇਹ ਵੀ ਪੜ੍ਹੋ : DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਵਧੀ ਚਿੰਤਾ, ਪੜ੍ਹੋ ਹਾਈਕੋਰਟ ਨੇ ਕੀ ਕਿਹਾ
 ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੀ. ਸੀ. ਆਰ. ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ 'ਚ ਕਿਸੇ ਵੀ ਬੱਚੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪੀ. ਸੀ. ਏ. ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਹਨ। ਉੱਥੇ ਹੀ ਚਾਲਕ ਬੱਬੂ ਮੁਤਾਬਕ ਇੰਜਣ ਵਿੱਚੋਂ ਧੂੰਆਂ ਨਿਕਲਦੇ ਹੀ ਉਸ ਨੇ ਬਿਨਾਂ ਸਮਾਂ ਗਵਾਏ ਬੱਸ ਰੋਕ ਕੇ ਬੱਚਿਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਸੀ। ਮੁੱਢਲੇ ਤੌਰ ’ਤੇ ਅੱਗ ਲੱਗਣ ਦਾ ਕਾਰਨ ਤਕਨੀਕੀ ਖ਼ਰਾਬੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਨੀਵਾਰ ਦੀਆਂ ਛੁੱਟੀਆਂ ਰੱਦ! ਅੱਜ ਵੀ ਖੁੱਲ੍ਹਣਗੇ ਦਫ਼ਤਰ, ਪੜ੍ਹੋ PU ਨੇ ਕਿਉਂ ਬਦਲਿਆ ਛੁੱਟੀਆਂ ਦਾ ਸ਼ਡਿਊਲ
ਘਟਨਾ ਦੀ ਖ਼ਬਰ ਮਿਲਦੇ ਹੀ ਬੱਚਿਆਂ ਦੇ ਮਾਪਿਆਂ 'ਚ ਵੀ ਹੜਕੰਪ ਮਚ ਗਿਆ। ਵੱਡੀ ਗਿਣਤੀ 'ਚ ਮਾਪੇ ਮੌਕੇ ’ਤੇ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਖ਼ਰ ਸਕੂਲ ਬੱਸ 'ਚ ਇੰਨੇ ਬੱਚਿਆਂ ਨੂੰ ਲੈ ਕੇ ਜਾਂਦੇ ਸਮੇਂ ਤਕਨੀਕੀ ਖ਼ਰਾਬੀ ਕਿਵੇਂ ਸਾਹਮਣੇ ਆਈ ਅਤੇ ਕੀ ਬੱਸ ਦੀ ਸਮੇਂ ਸਿਰ ਜਾਂਚ ਕੀਤੀ ਗਈ ਸੀ? ਇਸ ਘਟਨਾ ਨੇ ਇੱਕ ਵਾਰ ਫਿਰ ਸਕੂਲ ਵਾਹਨਾਂ ਦੀ ਫਿਟਨੈੱਸ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


 


author

Babita

Content Editor

Related News