ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
Monday, Nov 18, 2024 - 10:29 AM (IST)
ਜਲੰਧਰ (ਵੈੱਬ ਡੈਸਕ/ਸੁਨੀਲ): ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿਚ ਕੁਝ ਵਿਦਿਆਰਥੀ ਵੀ ਸਵਾਰ ਸਨ। 3 ਗੱਡੀਆਂ ਨੇ ਇਸ ਬੱਸ ਨੂੰ ਮਗਰੋਂ ਆ ਕੇ ਵੀ ਟੱਕਰ ਮਾਰ ਦਿੱਤੀ। ਇਸ ਕਾਰਨ ਇਹ ਗੱਡੀਆਂ ਵੀ ਕਾਫ਼ੀ ਨੁਕਸਾਨੀਆਂ ਗਈਆਂ।
ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਸਭ ਕਾਰਨ ਬੱਸ ਵਿਚ ਸਵਾਰ ਬੱਚੇ ਸਹਿਮ ਗਏ। ਇੱਥੇ ਦੱਸ ਦਈਏ ਕਿ ਉਕਤ ਬੱਸ ਦੇ ਉੱਤੇ ਨਾ ਤਾਂ ਸਕੂਲ ਦਾ ਨਾਂ ਲਿਖਿਆ ਹੋਇਆ ਸੀ ਤੇ ਨਾ ਹੀ ਬੱਸ ਵਿਚ ਨਿਰਧਾਰਤ ਸੁਰੱਖਿਆ ਮਾਨਕਾਂ ਦੀ ਪਾਲਣਾ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ਦੀ ਬੱਸ ਰੋਜ਼ਾਨਾ ਵਾਂਗ ਸਵੇਰੇ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ। ਇਸ ਦੌਰਾਨ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਇਹ ਹਾਦਸਾ ਵਾਪਰ ਗਿਆ। ਸੰਘਣੀ ਧੁੰਦ ਕਾਰਨ ਬੱਸ ਨੂੰ ਇਕ ਤੋਂ ਬਾਅਦ ਇਕ 3 ਗੱਡਿਆਂ ਨੇ ਮਗਰੋਂ ਆ ਕੇ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਉਕਤ ਬੱਸ ਵਿਚ 4-5 ਬੱਚੇ ਸਵਾਰ ਸਨ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8