ਮੌੜ ਮੰਡੀ ’ਚ ਸਕੂਲ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਇਕ ਵਿਦਿਆਰਥਣ ਦੀ ਮੌਤ

Monday, Jan 03, 2022 - 06:22 PM (IST)

ਮੌੜ ਮੰਡੀ ’ਚ ਸਕੂਲ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਇਕ ਵਿਦਿਆਰਥਣ ਦੀ ਮੌਤ

ਮੌੜ ਮੰਡੀ : ਮੌੜ ਮੰਡੀ ਵਿਚ ਇਕ ਸਕੂਲ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਘਟਨਾ ਸਥਾਨ ’ਤੇ ਚੀਖ ਚਿਹਾੜਾ ਮਚ ਗਿਆ ਅਤੇ ਨੇੜਲੇ ਲੋਕਾਂ ਵਲੋਂ ਤੁਰੰਤ ਜ਼ਖਮੀ ਬੱਚਿਆਂ ਅਤੇ ਡਰਾਇਵਰ ਨੂੰ ਮੌੜ ਮੰਡੀ ਦੇ ਸਿਵਲ ਹਸਪਤਾਲ ਵਿਚ ਅਤੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜ਼ਖਮੀਆਂ ਵਿਚ ਕਈ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ ਨੇੜੇ ਵਾਪਰੇ ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਉਧਰ ਘਟਨਾ ਤੋਂ ਬਾਅਦ ਮੌੜ ਮੰਡੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਾਜਗੜ੍ਹ ਕਸਬੇ ਤੋਂ ਬੱਸ ਰਾਮ ਨਗਰ ਆਦਰਸ਼ ਸਕੂਲ ਵਿਚ ਜਾ ਰਹੀ ਸੀ। ਇਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਜਦਕਿ ਸਕੂਲ ਬੱਸ ਦੇ ਡਰਾਇਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਆਦੇਸ਼ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਿਲ ਕੰਬਾਊ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਭਿਆਨਕ ਮੰਜ਼ਰ ਦੇਖਣ ਤੋਂ ਬਾਅਦ ਇਕ ਵਿਅਕਤੀ ਨੇ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News