ਸਿਟੀ ਟ੍ਰੈਫਿਕ ਇੰਚਾਰਜ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ 7 ਚਾਲਾਨ ਕੱਟੇ

Wednesday, Jul 24, 2024 - 01:30 PM (IST)

ਸੰਗਰੂਰ (ਸਿੰਗਲਾ) : ਸੰਗਰੂਰ ਸਿਟੀ ਟ੍ਰੈਫਿਕ ਪੁਲਸ ਦੀ ਟੀਮ ਵੱਲੋਂ ਅੱਜ ਤੜਕਸਾਰ ਹੀ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਿਟੀ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਸਕੂਲ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਕੀਤੀ ਜਾਂਦੀ ਹੈ। ਅੱਜ ਵੀ ਸਕੂਲੀ ਬੱਸਾਂ ਦੀ ਚੈਕਿੰਗ ਕਰ ਕੇ ਬੱਸਾਂ 'ਚ ਕੈਮਰਿਆਂ, ਚਾਲਕਾਂ ਦੀਆਂ ਵਰਦੀਆਂ, ਫਸਟਏਡ ਕਿੱਟ, ਬੱਸਾਂ 'ਤੇ ਸਕੂਲ ਦਾ ਨਾਮ ਨਾ ਹੋਣਾ, ਓਵਰਲੋਡ ਬੱਚੇ ਸਮੇਤ ਹੋਰ ਨਿਯਮਾਂ ਨੂੰ ਲਾਗੂ ਨਾ ਕਰਨ 'ਤੇ 7 ਚਾਲਾਨ ਕੱਟੇ ਗਏ।

ਉਨ੍ਹਾਂ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਵੀ ਸਕੂਲ ਵਾਹਨਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਟ੍ਰੈਫਿਕ ਪੁਲਸ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਾਹਨਾਂ ਅਤੇ ਚਾਲਕਾਂ ਦੇ ਵਿਵਹਾਰ 'ਤੇ ਨਜ਼ਰ ਰੱਖਣ। 


Babita

Content Editor

Related News