ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ
Thursday, May 26, 2022 - 12:01 AM (IST)
ਲੁਧਿਆਣਾ (ਹਿਤੇਸ਼) : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸੂਬੇ 'ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਪੁਲਸ ਵਿਭਾਗ, ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਟੀਮ ਵੱਲੋਂ ਸਾਂਝੇ ਤੌਰ 'ਤੇ ਬੀ.ਸੀ.ਐੱਮ., ਸ਼ਾਸਤਰੀ ਨਗਰ ਤੇ ਆਰ.ਐੱਸ. ਮਾਡਲ ਸੀਨੀਅਰ ਸੈਕੰਡਰੀ ਸ਼ਾਸਤਰੀ ਨਗਰ ਲੁਧਿਆਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 20 ਲੱਖ ਦੇ ਘਪਲੇ ਦੇ ਦੋਸ਼ 'ਚ ਪੰਚਾਇਤ ਵਿਭਾਗ ਦੇ 2 JE ਸਣੇ 5 ਖ਼ਿਲਾਫ਼ ਮੁਕੱਦਮਾ ਦਰਜ
ਇਸ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਨਰੇਸ਼ ਕਲੇਰ ਨੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ। ਸ਼੍ਰੀਮਤੀ ਰਸ਼ਮੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਨੇ ਕਿਹਾ ਕਿ ਰੈਗੂਲਰ ਅਤੇ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਰਹੇਗੀ। ਇਸ ਮੌਕੇ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਰਵਿੰਦਰ ਸਿੰਘ, ਹਰਮਿੰਦਰ ਸਿੰਘ ਰੋਮੀ ਸਿੱਖਿਆ ਵਿਭਾਗ, ਸੰਦੀਪ ਸਿੰਘ, ਸੋਸ਼ਲ ਵਰਕਰ (ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ), ਵਰਿੰਦਰ ਪਾਲ ਸਿੰਘ ਸਬ-ਇੰਸਪੈਕਟਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਮਰਦਾਨਾ ਤਾਕਤ ਵਧਾਉਣ ਲਈ 'ਚਿੱਟੇ' ਦਾ ਨਸ਼ਾ ਕਰਨ ਵਾਲੇ ਨੌਜਵਾਨ ਬਣ ਰਹੇ ਨਪੁੰਸਕ!
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ