ਅਹਿਮ ਖ਼ਬਰ : 'ਵੈਕਸੀਨ' ਨਾ ਲਵਾਉਣ ਵਾਲੇ ਬੱਚਿਆਂ ਦੀ ਸਕੂਲ 'ਚ ਐਂਟਰੀ 'ਤੇ ਲੱਗ ਸਕਦੀ ਹੈ ਰੋਕ

Wednesday, Apr 20, 2022 - 11:46 AM (IST)

ਅਹਿਮ ਖ਼ਬਰ : 'ਵੈਕਸੀਨ' ਨਾ ਲਵਾਉਣ ਵਾਲੇ ਬੱਚਿਆਂ ਦੀ ਸਕੂਲ 'ਚ ਐਂਟਰੀ 'ਤੇ ਲੱਗ ਸਕਦੀ ਹੈ ਰੋਕ

ਚੰਡੀਗੜ੍ਹ (ਆਸ਼ੀਸ਼) : ਕੋਰੋਨਾ ਦੇ ਨਵੇਂ ਵੇਰੀਐਂਟ ਦੇ ਖ਼ਤਰੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਪ੍ਰਸ਼ਾਸਨ ਨੂੰ 12 ਤੋਂ 17 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਦਰ ਘੱਟ ਹੋਣ ਦੀ ਚਿੰਤਾ ਸਤਾ ਰਹੀ ਹੈ। ਇਸ ਲਈ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਜੁੜੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ 12 ਤੋਂ 14 ਅਤੇ 15 ਤੋਂ 17 ਸਾਲ ਦੇ ਬੱਚਿਆਂ ਦੇ ਅੰਕੜੇ ਇਕੱਠੇ ਕੀਤੇ ਜਾਣ, ਜਿਨ੍ਹਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਵਾਈ ਹੈ। ਇਸ ਦੇ ਨਾਲ ਹੀ ਸਕੂਲਾਂ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਲਾਉਣ ਸਬੰਧੀ ਸ਼ਡਿਊਲ ਤੈਅ ਕੀਤਾ ਜਾਵੇ। ਸਿਹਤ ਸਕੱਤਰ ਯਸ਼ਪਾਲ ਗਰਗ ਨੇ ਦੱਸਿਆ ਕਿ ਕੈਂਪ ਦੀ ਲੋਕੇਸ਼ਨ ਵਿਚ ਘੱਟੋ-ਘੱਟ 50 ਬੱਚਿਆਂ ਨੂੰ ਵੈਕਸੀਨੇਟ ਕਰਨ ਦਾ ਯਤਨ ਕਰਨਾ ਹੋਵੇਗਾ। ਕੈਂਪ ਲਾਉਣ ਲਈ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਮਨਜੀਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਵੈਕਸੀਨ ਨਾ ਲਵਾਉਣ ਵਾਲੇ ਬੱਚਿਆਂ ’ਤੇ ਸਕੂਲ ਵਿਚ ਦਾਖ਼ਲੇ ਦੀ ਰੋਕ ਲੱਗ ਸਕਦੀ ਹੈ। ਇਸ ’ਤੇ ਵਿਚਾਰ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਹਾਦਸਾ, ਝੁੱਗੀ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜੇ
ਸਕੂਲਾਂ ’ਚ ਅਧਿਆਪਕਾਂ ਅਤੇ ਬੱਚਿਆਂ ਨੂੰ ਮਾਸਕ ਪਾ ਕੇ ਆਉਣ ਦੀ ਸਲਾਹ
ਹੁਕਮਾਂ ਵਿਚ ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਬੱਚਿਆਂ ਅਤੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇ ਕਿ ਕੋਵਿਡ ਵੈਕਸੀਨ ਜ਼ਰੂਰੀ ਹੈ ਅਤੇ ਬੱਚਿਆਂ ਲਈ ਸੁਰੱਖਿਅਤ ਹੈ। ਉੱਥੇ ਹੀ ਸਕੂਲਾਂ ਵਿਚ ਅਧਿਆਪਕਾਂ ਅਤੇ ਬੱਚਿਆਂ ਨੂੰ ਫੇਸ ਮਾਸਕ ਪਾ ਕੇ ਆਉਣ ਦੀ ਸਲਾਹ ਦੇਣ ਲਈ ਕਿਹਾ ਗਿਆ ਹੈ। ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਸੁਰੱਖਿਆ ਪੱਖੋਂ ਆਉਣ ਵਾਲੇ ਦਿਨਾਂ ਵਿਚ ਜਿਹੜੇ ਬੱਚਿਆਂ ਨੇ ਵੈਕਸੀਨ ਨਹੀਂ ਲਵਾਈ, ਉਨ੍ਹਾਂ ਨੂੰ ਸਕੂਲ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ। 12 ਤੋਂ 17 ਸਾਲ ਦੇ ਬੱਚਿਆਂ ਦੀ ਕੋਵਿਡ ਵੈਕਸੀਨੇਸ਼ਨ ਸਬੰਧੀ ਕਿਹਾ ਗਿਆ ਹੈ ਕਿ ਸਕੂਲਾਂ ਵਿਚ ਕਈ ਵਿਸ਼ੇਸ਼ ਕੈਂਪ ਲਾਉਣ ਤੋਂ ਬਾਅਦ ਵੀ ਵੈਕਸੀਨੇਸ਼ਨ ਦੀ ਰਫ਼ਤਾਰ ਵਿਚ ਕਮੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ, ਇਸ ਤਾਰੀਖ਼ ਤੋਂ ਧੂੜ ਭਰੀ ਹਨ੍ਹੇਰੀ ਤੇ ਮੀਂਹ ਪੈਣ ਦੀ ਸੰਭਾਵਨਾ
ਬੱਚਿਆਂ ਨੂੰ 15 ਦਿਨਾਂ ’ਚ ਵੈਕਸੀਨੇਟ ਕਰਨ ਦੇ ਹੋਣ ਯਤਨ
15 ਤੋਂ 17 ਸਾਲ ਦੇ ਬੱਚਿਆਂ ਵਿਚ ਹੁਣ ਤੱਕ 90 ਫ਼ੀਸਦੀ ਨੇ ਪਹਿਲੀ ਅਤੇ 52 ਫ਼ੀਸਦੀ ਨੇ ਦੂਜੀ ਡੋਜ਼ ਲਵਾਈ ਹੈ। ਅਜਿਹੇ ਵਿਚ 72 ਹਜ਼ਾਰ ਬੱਚਿਆਂ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ 12 ਤੋਂ 14 ਸਾਲ ਦੇ 45 ਹਜ਼ਾਰ ਬੱਚਿਆਂ ਵਿਚੋਂ 29 ਫ਼ੀਸਦੀ ਨੇ ਹੀ ਪਹਿਲੀ ਡੋਜ਼ ਲਵਾਈ ਹੈ। 0.5 ਫ਼ੀਸਦੀ ਬੱਚੇ ਦੂਜੀ ਡੋਜ਼ ਲਵਾਉਣ ਲਈ ਕੇਂਦਰ ’ਤੇ ਪੁੱਜੇ ਹਨ। ਵੈਕਸੀਨੇਸ਼ਨ ਦੇ ਯੋਗ ਬੱਚਿਆਂ ਦੀ 15 ਦਿਨਾਂ ਵਿਚ ਪਛਾਣ ਕਰਦਿਆਂ ਵੈਕਸੀਨੇਟ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News