ਪੰਜਾਬ 'ਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਮਚਿਆ ਚੀਕ-ਚਿਹਾੜਾ

Saturday, Nov 04, 2023 - 10:55 AM (IST)

ਪੰਜਾਬ 'ਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਮਚਿਆ ਚੀਕ-ਚਿਹਾੜਾ

ਸਾਦਿਕ (ਪਰਮਜੀਤ) : ਅੱਜ ਸਵੇਰੇ ਸਕੂਲ ਦੇ ਬੱਚਿਆਂ ਨੂੰ ਲਿਜਾ ਰਹੀ ਪ੍ਰਾਈਵੇਟ ਕਰੂਜਰ ਗੱਡੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪਲਟ ਗਈ। ਪਰਮਾਤਮਾ ਦੀ ਕਿਰਪਾ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ 'ਚ ਕਈ ਸਕੂਲੀ ਬੱਚਿਆਂ ਸਮੇਤ ਵ੍ਹੀਕਲ ਸਵਾਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਮੌਕੇ ਗੱਡੀ ਪਲਟਣ ਕਾਰਨ ਘਬਰਾਏ ਬੱਚਿਆਂ 'ਚ ਚੀਕ-ਚਿਹਾੜਾ ਮਚ ਗਿਆ। 

ਇਹ ਵੀ ਪੜ੍ਹੋ : ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਾਦਿਕ ਨੇੜਲੇ ਪਿੰਡ ਢਿੱਲਵਾਂ ਖੁਰਦ, ਜੰਡ ਵਾਲਾ ਤੇ ਮਹਿਮੂਆਣਾ ਦੇ ਬੱਚੇ ਲੈ ਕੇ ਪ੍ਰਾਈਵੇਟ ਕਰੂਜਰ ਗੱਡੀ ਫਰੀਦਕੋਟ ਨੂੰ ਜਾ ਰਹੀ ਸੀ। ਮਹਿਮੂਆਣਾ ਕੋਲ ਸਾਦਿਕ ਵਾਲੇ ਪਾਸਿਓਂ ਜਦੋਂ ਟਰੱਕ ਨੇ ਗੱਡੀ ਨੂੰ ਓਵਰਟੇਕ ਕੀਤਾ ਤਾਂ ਕਰੂਜਰ ਗੱਡੀ ਨੂੰ ਫੇਟ ਵੱਜੀ ਤੇ ਗੱਡੀ ਬੇਕਾਬੂ ਹੋ ਕੇ ਪਲਟ ਗਈ ਅਤੇ ਸਾਹਮਣੇ ਤੋਂ ਆ ਰਹੇ ਮੋਟਰ ਸਾਈਕਲ ਅਤੇ ਕਾਰ ਵਿੱਚ ਜਾ ਵੱਜੀ। ਮੌਕੇ 'ਤੇ ਹਾਜ਼ਰ ਬੱਚਿਆਂ ਦੇ ਦਾਦੇ ਗੁਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਕਰੀਬ 5 ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੇ ਜ਼ਿਆਦਾ ਸੱਟ ਹੋਣ ਕਾਰਨ ਸੰਧੂ ਹਸਪਤਾਲ ਸਾਦਿਕ ਵਿਖੇ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ

ਇਸ ਹਾਦਸੇ ਦੌਰਾਨ ਵੈਨ ਡਰਾਈਵਰ ਹਰਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸਾਦਿਕ ਦੇ ਵੀ ਸੱਟਾਂ ਲੱਗੀਆਂ ਹਨ, ਜਿਸ ਨੂੰ ਫਰੀਦਕੋਟ ਇਲਾਜ ਲਈ ਭੇਜਿਆ ਗਿਆ ਹੈ। ਮੋਟਰ ਸਾਈਕਲ ਸਵਾਰ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਐੱਸ.ਆਈ ਸੁਖਦਾਤਾਪਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਵ੍ਹੀਕਲਾਂ ਨੂੰ ਪਾਸੇ ਕਰਕੇ ਰਸਤਾ ਚਾਲੂ ਕੀਤਾ ਗਿਆ। ਜਾਣਕਾਰੀ ਮੁਤਾਬਕ ਟਰੱਕ ਡਰਾਈਵਰ ਟਰੱਕ ਭਜਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News