ਖਰਾਬ ਮੌਸਮ ਕਾਰਨ 3 ਦਿਨ ਬੰਦ ਰਹਿਣਗੇ ਸਕੂਲ

11/09/2017 10:22:28 AM


ਮੋਗਾ (ਗਰੋਵਰ/ਗੋਪੀ) - ਪਿਛਲੇ ਦਿਨਾਂ ਤੋਂ ਮੌਸਮ ਦੀ ਖਰਾਬੀ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋਏ ਸੜਕ ਹਾਦਸਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 9 ਤੋਂ 11 ਨਵੰਬਰ ਤੱਕ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ 11 ਨਵੰਬਰ ਤੱਕ ਮੌਸਮ ਖਰਾਬ ਰਹਿਣ ਦਾ ਅੰਦਾਜ਼ਾ ਲਾਇਆ ਹੈ। 
ਇਸ ਦੌਰਾਨ ਹੀ ਮੋਗਾ ਜ਼ਿਲੇ ਦੇ ਪ੍ਰਸਿੱਧ ਵਿਦਿਅਕ ਸੰਸਥਾਵਾਂ ਬਲੂਮਿੰਗ ਬਡਜ਼ ਸਕੂਲ ਮੋਗਾ, ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਧੂੜਕੋਟ ਕਲਾਂ, ਆਰ. ਕੇ. ਐੱਸ. ਸਕੂਲ ਮੋਗਾ, ਹਾਰਵਰਡ ਕਾਨਵੈਂਟ ਸਕੂਲ, ਗਰੀਨ ਵੈਲੀ ਸਕੂਲ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੇ ਸਾਰੇ ਪ੍ਰਾਈਵੇਟ ਸਕੂਲ 3 ਦਿਨ ਬੰਦ ਰਹਿਣਗੇ। ਇਸ ਸਮੇਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਦਵਿੰਦਰਪਾਲ ਸਿੰਘ ਰਿੰਪੀ ਅਤੇ ਸੰਜੀਵ ਸੈਣੀ ਨੇ ਵੀ ਵਿਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਦੀ ਪੁਸ਼ਟੀ ਕੀਤੀ।


Related News