ਸਕੂਲਾਂ-ਕਾਲਜਾਂ ''ਚ ਛੁੱਟੀ ਬਾਰੇ ਆ ਗਿਆ ਵੱਡਾ ਫ਼ੈਸਲਾ
Friday, Apr 25, 2025 - 03:19 PM (IST)

ਲੁਧਿਆਣਾ (ਰਾਜ)- ਸਕੂਲਾਂ-ਕਾਲਜਾਂ ਅਤੇ ਜਨਤਕ ਸਥਾਨਾਂ ਦੇ ਬਾਹਰ ਛੁੱਟੀ ਸਮੇਂ ਲੜਕੀਆਂ ਨਾਲ ਹੋਣ ਵਾਲੀ ਛੇੜਛਾੜ ਦੇ ਖ਼ਿਲਾਫ਼ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ’ਚ ਅਜਿਹੀਆਂ ਥਾਵਾਂ ’ਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਸਮੇਤ ਪੁਲਸ ਫੋਰਸ ਮੌਜੂਦ ਰਹੇਗੀ ਅਤੇ ਛੇੜਛਾੜ ਕਰਨ ਵਾਲਿਆਂ ’ਤੇ ਕਾਰਵਾਈ ਕਰ ਕੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
ਇਸ ਦੌਰਾਨ ਪੁਲਸ ਨੇ ਵਾਹਨਾਂ ਦੀ ਜਾਂਚ ਤੋਂ ਬਾਅਦ ਕੁੱਲ 436 ਚਲਾਨ ਕੀਤੇ ਅਤੇ 9 ਵਾਹਨਾਂ ਨੂੰ ਜ਼ਬਤ ਵੀ ਕੀਤਾ। ਦਰਅਸਲ, ਪੁਲਸ ਨੂੰ ਆਮ ਹੀ ਸ਼ਿਕਾਇਤਾਂ ਮਿਲਦੀਆਂ ਸਨ ਕਿ ਛੁੱਟੀ ਸਮੇਂ ਸਕੂਲਾਂ-ਕਾਲਜਾਂ ਅਤੇ ਜਨਤਕ ਥਾਵਾਂ ’ਤੇ ਲੜਕੀਆਂ ਨਾਲ ਅਕਸਰ ਛੇੜਛਾੜ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਜੁੜੀ ਵੱਡੀ ਅਪਡੇਟ! ਜਾਣੋ ਕਦੋਂ ਹੋਵੇਗੀ ਬਰਸਾਤ
ਵਿਦਿਆਰਥੀ, ਲੜਕੀਆਂ ਅਤੇ ਔਰਤ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮੁਹਿੰਮ ਛੇੜਛਾੜ ਚਲਾਇਆ ਗਿਆ ਹੈ, ਜਿਸ ’ਚ 3 ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੀ ਪ੍ਰਧਾਨਗੀ ’ਚ 21 ਪੁਲਸ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸਕੂਲਾਂ-ਕਾਲਜਾਂ ਅਤੇ ਜਨਤਕ ਥਾਵਾਂ ’ਤੇ ਛੁੱਟੀ ਸਮੇਂ ਤਾਇਨਾਤ ਰਹਿਣਗੀਆਂ। ਇਸ ਦੌਰਾਨ ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਅਤੇ ਵਾਹਨ ਚਾਲਕਾਂ ’ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਦੇ ਵਾਹਨ ਚੈੱਕ ਕਰ ਕੇ ਚਲਾਨ ਕੀਤੇ ਜਾਣਗੇ। ਜੇਕਰ ਕੋਈ ਛੇੜਛਾੜ ਕਰਦਾ ਪਾਇਆ ਗਿਆ ਤਾਂ ਕਾਰਵਾਈ ਵੀ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8