ਅਗਲੇ ਸਾਲ ਮਨਾਏ ਜਾਣ ਵਾਲੇ 'ਆਜ਼ਾਦੀ ਦਿਹਾੜੇ' ਸਬੰਧੀ ਸਕੂਲਾਂ ਨੂੰ ਜਾਰੀ ਹੋਏ ਖ਼ਾਸ ਨਿਰਦੇਸ਼
Thursday, Mar 11, 2021 - 03:41 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਸਕੂਲਾਂ ਵਿੱਚ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਗਲੇ ਸਾਲ 15 ਅਗਸਤ, 2022 ਨੂੰ ਮਨਾਏ ਜਾ ਰਹੇ 75ਵੇਂ ਆਜ਼ਾਦੀ ਦਿਹਾੜੇ ਤੋਂ 75 ਹਫ਼ਤੇ ਪਹਿਲਾਂ ‘ਆਜ਼ਾਦੀ ਕਾ ਅਮਰੁਤ ਮਹਾਉਤਸਵ’ ਨਾਂ ਦੇ ਹੇਠ ਦੇਸ਼ ਭਰ ਵਿੱਚ ਸ਼ੁਰੂ ਹੋ ਰਹੇ ਸਮਾਗਮਾਂ ਦੇ ਸੰਦਰਭ ਵਿੱਚ ਮਹਿਕਮੇ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ 'ਸਰਕਾਰੀ ਬੱਸਾਂ'
ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਕੂਲ ਮੁਖੀਆਂ ਨੂੰ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਸਬੰਧ ਵਿੱਚ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਆਯੋਜਿਤ ਕਰਵਾਉਣ ਲਈ ਆਖਿਆ ਗਿਆ ਹੈ। ਇਹ ਮੁਕਾਬਲੇ ਸਕੂਲਾਂ ਦੀ ਸਮਾਂ ਸਾਰਣੀ ਅਨੁਸਾਰ ਸਬੰਧਿਤ ਜਮਾਤਾਂ ਦੇ ਪੀਰੀਅਡ ਦੌਰਾਨ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਸਾਵਧਾਨ! ਗੈਸ ਸਿਲੰਡਰ ਦੀ ਕਰਦੇ ਹੋ 'ਆਨਲਾਈਨ ਬੁਕਿੰਗ' ਤਾਂ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ
ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਨਮਾਨਿਤ ਕਰਨ ਲਈ ਵੀ ਕਿਹਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਨੂੰ ਪੂਰੀ ਤਰਾਂ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਵੇਰ ਦੀ ਸਭਾ ਦੌਰਾਨ ਆਜ਼ਾਦੀ ਸੰਘਰਸ਼ ਦੀਆਂ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆਂ ਕਰਵਾਉਣ ਲਈ ਵੀ ਆਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਲਿਖੋ ਆਪਣੀ ਰਾਏ